ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਓਬਰਾਏ ਦੇ 69 ਵੇ ਜਨਮਦਿਨ ਤੇ ਪਿੰਡਾਂ ਵਿੱਚ ਖੋਲੀਆਂ ਲਾਇਬਰੇਰੀਆਂ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ ਓਬਰਾਏ ਦੇ 69 ਵੇ ਜਨਮਦਿਨ ਤੇ ਪਿੰਡਾਂ ਵਿੱਚ ਖੋਲੀਆਂ ਲਾਇਬਰੇਰੀਆਂ

ਸ੍ਰੀ ਮੁਕਤਸਰ ਸਾਹਿਬ,13 ਅਪ੍ਰੈਲ (ਸੇਵੀਅਰ ਸਿੰਘ):-ਬਿਨਾਂ ਕਿਸੇ ਤੋਂ ਕੋਈ ਪੈਸਾ ਲਿਆ,ਬਿਨਾਂ ਕਿਸੇ ਵੀ ਭੇਦ ਭਾਵ ਤੋਂ ਮਨੁੱਖਤਾ ਦੀ ਸੇਵਾ ਵਿੱਚ ਲੱਗੇ ਡਾਕਟਰ ਐਸ ਪੀ ਸਿੰਘ ਉਬਰਾਏ ਦਾ 69 ਵਾ ਜਨਮਦਿਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਪਿੰਡ ਗੁਲਾਬੇ ਵਾਲਾ ਅਤੇ ਗੁਰਦੁਆਰਾ ਸਾਹਿਬ ਪਿੰਡ ਮਾਂਗਟ ਕੇਰ ਵਿਚ ਲੋਕਾਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਮੁਫ਼ਤ ਲਾਇਬਰੇਰੀਆਂ ਖੋਲ੍ਹ ਕੇ ਮਨਾਇਆ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਲਾਇਬਰੇਰੀਆਂ ਵਿੱਚ ਧਾਰਮਿਕ, ਸਮਾਜਿਕ, ਇਤਿਹਾਸਕ , ਰਾਜਨੀਤਕ ਅਤੇ ਹੋਰ ਕਈ ਵਿਸ਼ਿਆਂ ਨਾਲ ਸਬੰਧਤ ਕਿਤਾਬਾਂ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮੁਫ਼ਤ ਭੇਜੀਆਂ ਗਈਆਂ ਹਨ ਤਾਂ ਜੋ ਨੋਜਵਾਨ ਪੀੜੀ ਇਨ੍ਹਾਂ ਨੂੰ ਪੜ੍ਹਨ ਉਪਰੰਤ ਚੰਗੇ ਇਨਸਾਨ ਬਨਣ । ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ ਗਈ ਅਤੇ ਹੁਕਮਨਾਮੇ ਲੈਣ ਉਪਰੰਤ ਇਹ ਲਾਇਬਰੇਰੀਆਂ ਡਾਕਟਰ ਉਬਰਾਏ ਦੇ ਜਨਮਦਿਨ ਤੇ ਪਿੰਡਾਂ ਵਾਸੀਆਂ ਸਮਰਪਿਤ ਕੀਤੀਆਂ ਗਈਆਂ। ਦੋਹਾਂ ਪਿੰਡਾਂ ਦੀਆਂ ਗੂਰੁਦਵਾਰਾ ਪ੍ਰਬੰਧਕ ਕਮੇਟੀਆਂ ਵੱਲੋਂ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਪੰਚਾਇਤਾਂ ਵੱਲੋਂ ਵੀ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਸੁਖਬੀਰ ਸਿੰਘਾਂ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਗੂਰੁਦਵਾਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ, ਪਿੰਡ ਵਾਸੀ ਹਾਜ਼ਰ ਸਨ।

Bulandh-Awaaz

Website: