More

  ਸਰਹੱਦ-ਏ-ਪੰਜਾਬ ਖੇਡ ਕਲੱਬ ਵੱਲੋਂ ਮਿਲਖਾ ਸਿੰਘ ਨੂੰ ਸ਼ਰਧਾਜਲ਼ੀ

  ਫਲਾਇੰਗ ਸਿੱਖ ਮਿਲਖਾ ਸਿੰਘ ਦੇ ਨਾਂਅ ਤੇ ਰਾਜ ਪੁਰਸਕਾਰ ਦੀ ਸ਼ੁਰੂਆਤ ਕੀਤੀ ਜਾਵੇ -ਮੱਟੂ

  ਅੰਮ੍ਰਿਤਸਰ, 19 ਜੂਨ (ਗਗਨ ਅਜੀਤ ਸਿੰਘ) – ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਖੇਡ ਕਲੱਬ (ਰਜਿ) ਅੰਮ੍ਰਿਤਸਰ ਦੇ ਮੁੱਖ ਸਰਪ੍ਰਸਤ ਹਰਮਨਬੀਰ ਸਿੰਘ ਗਿੱਲ (ਐਸ.ਐਸ.ਪੀ, ਮੋਗਾ) ਚੈਅਰਮੈਨ ਭਗਵੰਤਪਾਲ ਸਿੰਘ ਸੱਚਰ,ਪ੍ਰਧਾਨ ਗੁਰਿੰਦਰ ਸਿੰਘ ਮੱਟੂ,ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਕੁਮਾਰ ਛੀਨਾ ਵੱਲੋਂ ਅੱਜ ਸਵਰਗੀ ਮਿਲਖਾ ਸਿੰਘ ਨੂੰ ਸ਼ਰਧਾਜਲ਼ੀ ਦਿੰਦਿਆਂ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ l ਇਸ ਸੰਬੰਧੀ ਪ੍ਰਧਾਨ ਮੱਟੂ ਨੇ ਅੱਗੇ ਕਹਿਆ ਕਿ ਫਲਾਇੰਗ ਸਿੱਖ ਮਿਲਖਾ ਸਿੰਘ ਭਾਰਤ ਦੇ ‘ਫਲਾਇੰਗ ਸਿੱਖ’ ਵਜੋਂ ਮਸ਼ਹੂਰ ਹੈ, ਦੀ ਸ਼ੁੱਕਰਵਾਰ ਦੇਰ ਰਾਤ 11:30 ਵਜੇ ਚੰਡੀਗੜ੍ਹ ਵਿੱਚ ਇੱਕ ਮਹੀਨੇ ਤੱਕ ਕੋਰੋਨਾ ਦੀ ਲੜਾਈ ਲੜਨ ਤੋਂ ਬਾਅਦ ਉਸਦੀ ਮੌਤ ਹੋ ਗਈ, ਉਹ 91 ਸਾਲ ਦੇ ਸਨ। ਇਸਤੋਂ ਪਹਿਲਾਂ ਐਤਵਾਰ ਨੂੰ ਓਹਨਾਂ ਦੀ 85 ਸਾਲਾ ਪਤਨੀ ਅਤੇ ਸਾਬਕਾ ਭਾਰਤੀ ਵਾਲੀਬਾਲ ਟੀਮ ਦੀ ਕਪਤਾਨ ਨਿਰਮਲ ਕੌਰ ਦੀ ਵੀ ਕੋਰੋਨਾ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ।

  ਮਿਲਖਾ ਸਿੰਘ ਚਾਰ ਵਾਰ ਦੀ ਏਸ਼ੀਅਨ ਖੇਡਾਂ ਵਿਚ ਸੋਨ ਤਮਗਾ ਜੇਤੂ,1958 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਵੀ ਗੋਲਡ ਮੈਡਲ ਜਿੱਤਿਆ ਸੀ. ਹਾਲਾਂਕਿ, ਉਸਦਾ ਸਰਬੋਤਮ ਪ੍ਰਦਰਸ਼ਨ 1960 ਦੇ ਰੋਮ ਓਲੰਪਿਕ ਵਿੱਚ ਸੀ ਜਿਸ ਵਿੱਚ ਉਸਨੇ 400 ਮੀਟਰ ਦੇ ਫਾਈਨਲ ਵਿੱਚ ਚੌਥੇ ਸਥਾਨ ’ਤੇ ਰਿਹਾ। ਓਹਨਾਂ ਨੇ 1956 ਅਤੇ 1964 ਓਲੰਪਿਕ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਨੂੰ 1959 ਵਿਚ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ l ਆਖ਼ਿਰ ਵਿੱਚ ਪ੍ਰਧਾਨ ਮੱਟੂ ਨੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਕਿ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਨਾਂਅ ਤੇ ਰਾਜ ਪੁਰਸਕਾਰ ਦੀ ਸ਼ੁਰੂਆਤ ਕੀਤੀ ਜਾਵੇ ਇਹੋ ਸੱਚੀ ਸ਼ਰਧਾਜਲ਼ੀ ਹੋਵੇਗੀ l

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img