More

  ਸਰੀਰਕ ਅਤੇ ਮਾਨਸਿਕ ਤੁੰਦਰੁਸਤੀ ਲਈ ਖੇਡਾਂ ਜਰੂਰੀ – ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ

  ਅੰਮ੍ਰਿਤਸਰ, 17 ਦਸੰਬਰ (ਗਗਨ) – ਖੇਡਾਂ ਵਿਅਕਤੀ ਲਈ ਬਹੁਤ ਜਰੂਰੀ ਹਨ ਅਤੇ ਵਿਦਿਆਰਥੀਆਂ ਨੂੰ ਆਪਣੀ ਊਰਜਾ ਦੀ ਵਰਤੋਂ ਖੇਡਾਂ ਵਿੱਚ ਕਰਨੀ ਚਾਹੀਦੀ ਹੈ ਤਾਂ ਹੀ ਉਹ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਖਾਲਸਾ ਕਾਲਜ ਵਿਖੇ 20 ਖੇਡ ਕਿੱਟਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਦੇਣ ਉਪਰੰਤ ਕੀਤਾ। ਸ੍ਰੀ ਬਿੰਦਰਾ ਨੇ ਕਿਹਾ ਕਿ ਖਾਲਸਾ ਕਾਲਜ ਮੁੱਢ ਤੋਂ ਹੀ ਵਿਦਿਆਰਥੀਆਂ ਖੇਡਾਂ ਪ੍ਰਤੀ ਉਤਸ਼ਾਹਤ ਕਰਦਾ ਰਿਹਾ ਹੈ ਅਤੇ ਇਸ ਕਾਲਜ ਦੇ ਕਈ ਵਿਦਿਆਰਥੀਆਂ ਨੇ ਆਪਣੀ ਖੇਡ ਬਦੌਲਤ ਕਾਲਜ, ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੇ ਰੋਸ਼ਨ ਕੀਤਾ ਹੈ ਅਤੇ ਕਈ ਖਿਡਾਰੀ ਓਲੰਪਿਕ ਖੇਡਾਂ ਤੱਕ ਵੀ ਪਹੁੰਚੇ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਆਪਣਾ ਯੋਗਦਾਨ ਪਾ ਸਕਣ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਦੇ ਨਾਲ ਨਾਲ ਨੌਜਵਾਨਾਂ ਨੂੰ ਰੁਜਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਹਰੇਕ ਜਿਲੇ੍ਹ ਵਿੱਚ ਜਿਲ੍ਹਾ ਰੁਜਗਾਰ ਕਾਰੋਬਾਰ ਬਿਊਰੋ ਸਥਾਪਤ ਕੀਤੇ ਗਏ ਹਨ ਜਿਥੇ ਵਿਦਿਆਰਥੀ ਪਹੁੰਚ ਕਰਕੇ ਆਪਣੀ ਮਨਪਸੰਦ ਨੌਕਰੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੁਜਗਾਰ ਕਾਰੋਬਾਰ ਬਿਊਰੋ ਵਿੱਚ ਵੱਡੀਆਂ ਕੰਪਨੀਆਂ ਖੁਦ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀ ਲਈ ਇਧਰ ਉਧਰ ਭਟਕਣਾ ਨਹੀਂ ਪੈਂਦਾ।

  ਕੋਵਿਡ -19 ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰ, ਨਰਸਾਂ ਨੂੰ ਕੀਤਾ ਸਨਮਾਨਤ

  ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵਿੱਚ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰਨਗੇ ਕਿ ਖੇਡਾਂ ਦੌਰਾਨ ਜੇਕਰ ਕੋਈ ਖਿਡਾਰੀ ਜਖਮੀ ਹੋ ਜਾਂਦਾ ਹੈ ਤਾਂ ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀ ਦੇ ਨਾਲ ਨਾਲ ਨਕਦ ਇਨਾਮ ਵੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਸਰਕਾਰੀ ਵਿਭਾਗ ਵਿੱਚ ਖਿਡਾਰੀਆਂ ਦਾ ਕੋਟਾ ਨਿਸ਼ਚਿਤ ਕੀਤਾ ਜਾਂਦਾ ਹੈ। ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਵੱਲੋਂ ਸ੍ਰੀ ਬਿੰਦਰਾ ਨੂੰ ਸਨਮਾਨਤ ਵੀ ਕੀਤਾ ਗਿਆ।

  ਖਾਲਸਾ ਕਾਲਜ ਨੂੰ ਦਿੱਤੀਆ 20 ਖੇਡ ਕਿੱਟਾਂ

  ਇਸ ਉਪਰੰਤ ਸ੍ਰੀ ਬਿੰਦਰਾ ਆਈ:ਵੀ:ਵਾਈ ਹਸਪਤਾਲ ਅਤੇ ਫੋਰਟਿਸ ਐਸਕਾਰਟ ਹਸਪਤਾਲ ਵਿਖੇ ਗਏ ਅਤੇ ਕੋਵਿਡ-19 ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰਾਂ, ਨਰਸਾਂ ਅਤੇ ਸਟਾਫ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਸ੍ਰੀ ਬਿੰਦਰਾ ਨੇ ਕਿਹਾ ਕਿ ਇਨ੍ਹਾਂ ਦੀ ਬਦੌਲਤ ਅਸੀਂ ਕਰੋਨਾ ਮਹਾਂਮਾਰੀ ਵਰਗੀ ਜੰਗ ਲੜ ਸਕੇ ਹਾਂ। ਉਨ੍ਹਾਂ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਇਨ੍ਹਾਂ ਨੇ ਕਰੋਨਾ ਮਰੀਜਾਂ ਦੀ ਸੇਵਾ ਕੀਤੀ ਅਤੇ ਉਹ ਇਨ੍ਹਾਂ ਕੋਵਿਡ ਯੋਧਿਆਂ ਨੂੰ ਸਲਾਮ ਕਰਦੇ ਹਨ। ਸ੍ਰੀ ਬਿੰਦਰਾ ਨੇ ਕਿਹਾ ਕਿ ਸਾਡੀ ਸਰਕਾਰ ਕਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਪਰਮਾਤਮਾ ਕਰੇ ਕਿ ਤੀਜੀ ਲਹਿਰ ਨਾ ਹੀ ਆਵੇ। ਸ੍ਰੀ ਬਿੰਦਰਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਟੀਕਾਕਰਨ ਜਰੂਰੀ ਕਰਵਾਉਣ ਤਾਂ ਹੀ ਇਸ ਭਿਆਨਕ ਬਿਮਾਰੀ ਤੋਂ ਬਚ ਸਕਦੇ ਹਾਂ। ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਮਹਿਲ ਸਿੰਘ, ਰਜਿਸਟਰਾਰ ਸ੍ਰ ਦਵਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ:ਦੀਪਕ ਦੇਵਗਨ, ਹਿੰਦੀ ਵਿਭਾਗ ਦੀ ਮੁਖੀ ਡਾ: ਸੁਰਜੀਤ ਕੌਰ, ਡਾਇਰੈਕਟਰ ਆਈ:ਵੀ:ਵਾਈ ਹਸਪਤਾਲ ਸ੍ਰੀਮਤੀ ਵਿਜੈ ਲਕਸ਼ਮੀ ਡਾ: ਧੀਰਜ, ਡਾ: ਰਾਏ ਪ੍ਰਕਾਸ਼, ਸ੍ਰੀ ਨਿਤਿਨ ਕੁਮਾਰ ਸਪੈਸ਼ਲ ਮੈਂਬਰ ਸ਼ਿਕਾਇਤਾਂ ਵੀ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img