Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਪਰਿਵਾਰ ਨੂੰ ਮਿਲੀ ਸਕਿਓਰਿਟੀ

ਅੰਮ੍ਰਿਤਸਰ-ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦਾ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾ ਗਈ ਹੈ, ਜਿਸ ਅਧੀਨ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਪਰਿਵਾਰ ਨਾਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਮ੍ਰਿਤਕ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਹਾਲਾਂਕਿ ਪਰਿਵਾਰ ਦੀਆਂ ਬਾਕੀ ਮੰਗਾਂ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਮੁਤਾਬਕ ਲਿਆ ਜਾਵੇਗਾ।

Comrade Balwinder Singh was crematedਦੱਸਣਯੋਗ ਹੈ ਕਿ ਅੱਜ ਸਵੇਰੇ ਮ੍ਰਿਤਕ ਕਾਮਰੇਡ ਬਲਵਿੰਦਰ ਸਿੰਘ ਦੇ  ਪਰਿਵਾਰ ਨੇ ਇਹ ਕਹਿ ਕੇ ਉਨ੍ਹਾਂ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਜਦੋਂ ਤੱਕ ਉਨ੍ਹਾਂ ਨੂੰ ਪੱਕੀ ਸਕਿਓਰਿਟੀ ਨਹੀਂ ਦਿੱਤੀ ਜਾਂਦੀ ਤੇ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਬਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਪਰਿਵਾਰ ਦੀ ਇਸ ਮੰਗ ਨੂੰ ਮੰਨਦਿਆਂ ਉਨ੍ਹਾਂ ਨੂੰ ਸਕਿਓਰਿਟੀ ਮੁਹੱਈਆ ਕਰਵਾ ਦਿੱਤੀ ਗਈ। ਇਥੇ ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਪਾਸੋਂ ਸਕਿਓਰਿਟੀ ਦੀ ਮੰਗ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਜਿਸ ਕਾਰਨ ਹੁਣ ਲਗਾਤਾਰ ਪਰਿਵਾਰਕ ਮੈਂਬਰ ਵੱਲੋਂ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕੇ ਜਾ ਰਹੇ ਹਨ।

Comrade Balwinder Singh was cremated

ਦੱਸਣਯੋਗ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਨੇ ਅੱਤਵਾਦ ਦੇ ਦੌਰ ਵਿੱਚ ਅੱਤਵਾਦੀਆਂ ਦਾ ਪੂਰੀ ਬਹਾਦੁਰੀ ਨਾਲ ਮੁਕਾਬਲਾ ਕੀਤਾ ਸੀ। ਉਨ੍ਹਾਂ ਦੇ ਜੀਵਨ ‘ਤੇ ਕਈ ਟੈਲੀ ਫਿਲਮਾਂ ਵੀ ਬਣੀਆਂ ਸਨ। ਦੱਸ ਦੇਈਏ ਕਿ ਬੀਤੇ ਦਿਨ ਸਵੇਰੇ ਸੱਤ ਵਜੇ ਦੇ ਕਰੀਬ ਕਾਮਰੇਡ ਬਲਵਿੰਦਰ ਸਿੰਘ ਦੇ ਘਰ ਵਿੱਚ ਦਾਖਲ ਹੋਏ ਅਤੇ ਉਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਮਰੇਡ ਬਲਵਿੰਦਰ ਬਹਾਦੁਰੀ ਪੁਰਸਕਾਰ ਜੇਤੂ ਸਨ। ਪਰਿਵਾਰ ਨੂੰ ਸ਼ੱਕ ਹੈ ਕਿ ਇਹ ਹਮਲਾ ਅੱਤਵਾਦੀ ਹੋ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ ਦੀ ਜਾਂਚ ਲਈ ਗਠਿਤ ਸ਼ਪੈਸ਼ਲ ਜਾਂਚ ਟੀਮਾਂ ਨੂੰ ਹੁਕਮ ਦਿੱਤੇ ਹਨ , ਕਿ ਦੋਸ਼ੀਆ ਦਾ ਪਤਾ ਲਾਗਕੇ ਉਨਾਂ ਨੂੰ ਤਾਰੁੰਤ ਗ੍ਰਿਫਤਾਰ ਕੀਤਾ ਜਾਏ

Read Previous

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ ‘ਸਮਾਰਟ ਵਿਲੇਜ ਮੁਹਿੰਮ’ ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਮਿਲਣਗੇ 121 ਕਰੋੜ ਰੁਪਏ

Read Next

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਰੇਲ ਰੋੋਕੋ ਅੰਦੋਲਨ 21 ਅਕਤੂਬਰ ਤੱਕ ਵਧਾਇਆ

Leave a Reply

Your email address will not be published. Required fields are marked *