18 C
Amritsar
Wednesday, March 22, 2023

ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ ਕੀਰਤਨ ਸਮਾਗਮ

Must read

ਭਾਈ ਹਰਵਿੰਦਰ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

ਲੁਧਿਆਣਾ, 11 ਜਨਵਰੀ (ਹਰਮਿੰਦਰ ਮੱਕੜ) – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,, ਰਵਿੰਦਰਦਰਪਾਲ ਸਿੰਘ ਡੰਗ, ਗੁਰਦੀਪ ਸਿੰਘ ਡੀਮਾਰਟੇ,ਰਜਿੰਦਰ ਸਿੰਘ ਡੰਗ, ਮਨਜੀਤ ਸਿੰਘ ਨਾਟੀ ,ਗੁਰਬਚਨ ਸਿੰਘ, ਹਰਪਾਲ ਸਿੰਘ ਖਾਲਸਾ,ਹਰਪ੍ਰੀਤ ਸਿੰਘ ਨੀਟਾ, ਅਵਤਾਰ ਸਿੰਘ ਮਿੱਡਾ , ਨਰਿੰਦਰਪਾਲ ਸਿੰਘ, ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ,ਚਰਨਜੀਤ ਸਿੰਘ ਚੰਨਾ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, , ,ਬਲਜੀਤ ਸਿੰਘ ਬਾਵਾ ,ਅਵਤਾਰ ਸਿੰਘ ਬੀ.ਕੇ,ਵਿਸ਼ੇਸ਼ ਤੋਂਰ ਤੇ ਹਾਜਰ ਸਨ।

- Advertisement -spot_img

More articles

- Advertisement -spot_img

Latest article