ਸਾਢੇ ਸੱਤ ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

ਸਾਢੇ ਸੱਤ ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

ਚੰਡੀਗੜ੍ਹ, 24 ਫਰਵਰੀ (ਰਸ਼ਪਾਲ ਸਿੰਘ) – ਪੰਜਾਬ ਦੇ ਤਰਨਤਾਰਨ ਦੀ ਥਾਣਾ ਖਾਲੜਾ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦ ਕਰੋੜਾਂ ਰੁਪਏ ਦੀ ਹੈੈੈਰੋਇਨ ਸਣੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ। ਮੀਡੀਆ ਨਾਲ ਗੱੱਲਬਾਤ ਕਰਦੇ ਹੋਏ ਜਿਲ੍ਹਾ ਪੁਲਿਸ ਮੁਖੀ ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਡੀਐੱਸਪੀ ਰਾਜਬੀਰ ਸਿੰਘ ਭਿੱਖੀਵਿੰਡ ਦੀ ਅਗਵਾਈ ਹੇਠ ਚੌਕੀ ਇੰਚਾਰਜ ਰਾਜੋਕੇ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਪੁਲ ਵਾਂ ਤਾਰਾ ਸਿੰਘ ਰਾਜੋਕੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪਿੰਡ ਰਾਜੋਕੇ ਦੀ ਤਰਫੋਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤੀ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕੇ ਵਾਪਸ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਵਿਅਕਤੀ ਨੇ ਆਪਣੀ ਪਛਾਣ ਬਲਰਾਜ ਸਿੰਘ ਉਰਫ਼ ਬਾਜਾ ਪੁੱਤਰ ਬਲਬੀਰ ਸਿੰਘ ਵਾਸੀ ਰਾਜੋਕੇ ਵਜੋਂ ਦੱਸੀ। ਜਿਸਦੀ ਤਲਾਸ਼ੀ ਲੈਣ ਤੇ ਡੇਢ ਕਿਲੋ ਹੈਰੋਇਨ ਬਰਾਮਦ ਹੋਈ ਜਿਸ ਦੀ ਕੀਮਤ ਸਾਢੇ 7 ਕਰੋੜ ਰੁਪਏ ਹੈ। ਜਿਸਦੇ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਲਿਆ ਹੈ।

Bulandh-Awaaz

Website:

Exit mobile version