ਸਿੱਖਿਆ ਅਧਿਕਾਰੀ ਸਮੁੱਚੇ ਅਮਲੇ ਨਾਲ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

47

ਮਿਸ਼ਨ ਫੇਸਬੁੱਕ ਪੇਜ ਲਾਈਕ ਦੀ ਸਫਲਤਾ ਤੇ ਸਿੱਖਿਆ ਅਧਿਕਾਰੀਆਂ ਵਲੋਂ ਸ਼ੁਕਰਾਨੇ ਦੀ ਅਰਦਾਸ

Italian Trulli

ਅੰਮ੍ਰਿਤਸਰ, 4 ਜੁਲਾਈ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਵਿਭਾਗੀ ਗਤੀਵਿਧੀਆਂ ਤੇ ਵਿਦਿਆਰਥੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਚਲਾਏ ਜਾ ਰਹੇ ‘ਐਕਟੀਵਿਟੀਜ ਸਕੂਲ ਐਜੂਕੇਸ਼ਨ ਪੰਜਾਬ’ ਫੇਸਬੁੱਕ ਪੇਜ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੇ ਮਿਸ਼ਨ ਫੇਸਬੁੱਕ ਪੇਜ ਲਾਈਕ ਲਈ ਜ਼ਿਲ਼੍ਹਾ ਅੰਮ੍ਰਿਤਸਰ ਵਲੋਂ ਸਥਾਪਿਤ ਕੀਤੇ ਨਵੇਂ ਕੀਰਤੀਮਾਨ ਅਤੇ ਮਿਸ਼ਨ ਦੀ ਸਫਲਤਾ ਲਈ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਦੀ ਸਾਂਝੀ ਅਗਵਾਈ ਹੇਠ ਵੱਖ ਵੱਖ ਸਿੱਖਿਆ ਅਧਿਕਾਰੀਆਂ ਵਲੋਂ ਸਚਖੰਢ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਸਮੇਂ ਗਲਬਾਤ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ ਸਦਕਾ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਮ੍ਰਿਤਸਰ ਨੂੰ ਦਿਤੇ ਗਏ ਟੀਚੇ ਨੂੰ ਪੂਰਾ ਕਰਦਿਆਂ ਸਮਾਜ ਦੇ ਵੱਖ ਵੱਖ ਵਰਗਾਂ ਦੇ 71319 ਵਿਅਕਤੀਆਂ ਵਲੋਂ ਵਿਭਾਗ ਦੇ ਫੇਸਬੁੱਕ ਪੇਜ ਤੇ ਜ਼ਿਲ਼੍ਹਾ ਅੰਮ੍ਰਿਤਸਰ ਲਈ ਨਿਰਧਾਰਿਤ ਕੀਤੇ 24 ਘੰਟਿਆਂ ਵਿੱਚ ਲਾਈਕ ਕਰਕੇ ਵਿਭਾਗ ਵਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ਼੍ਹੇ ਦੇ ਸਮੂਹ ਟੀਚਿੰਗ ਤੇ ਨਾਲ ਟੀਚਿੰਗ ਸਟਾਫ ਸਮੇਤ ਵਖ ਵੱਖ ਸਿੱਖਿਆ ਅਧਿਕਾਰੀਆਂ ਵਲੋਂ ਕੀਤੀ ਮਿਹਨਤ ਸਦਕਾ ਇਕ ਦਿਨ ਵਿੱਚ ਰਿਕਾਰਡ 71319 ਲਾਈਕ ਪ੍ਰਾਪਤ ਹੋਏ ਜੋ ਕਿ ਸੂਬਾ ਪੱਧਰੀ ਕੀਰਤੀਮਾਨ ਹੈ।

ਜਿਸ ਲਈ ਉਹ ਆਪਣੀ ਪੂਰੀ ਟੀਮ ਨਾਲ ਪ੍ਰਾਮਤਮਾ ਦਾ ਸ਼ੁਕਰਾਨਾ ਕਰਨ ਲਈ ਪੁੱਜੇ ਹਨ ਜਿਥੇ ਉਨ੍ਹਾਂ ਵਲੋਂ ਪ੍ਰਾਮਤਮਾ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮੇਂ ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਦੋਵੇਂ ਡਿਪਟੀ ਡੀ.ਈ.ਓ)., ਨਰਿੰਦਰ ਸਿੰਘ ਜ਼ਿਲ੍ਹਾ ਮੈਂਟਰ, ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਐਮ., ਦਵਿੰਦਰ ਕੁਮਾਰ ਮੰਗੋਤਰਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਸਰਬਦੀਪ ਸਿੰਘ ਡੀ.ਐਮ. ਗਣਿਤ, ਸ਼੍ਰੀਮਤੀ ਜਸਵਿੰਦਰ ਕੌਰ ਡੀ.ਐਮ. ਅੰਗਰੇਜੀ, ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ ਪੀ.ਪੀ.ਪੀ.ਪੀ., ਪ੍ਰਿੰਸੀਪਲ ਮਨਮੀਤ ਕੌਰ ਛੇਹਰਟਾ, ਵਿਨੋਦ ਕਾਲੀਆ ਬਲਾਕ ਨੋਡਲ ਅਫਸਰ, ਗੁਰਪ੍ਰੀਤ ਸਿੰਘ ਅਜਨਾਲਾ, ਸ਼ਿਖਾ ਦੁਆ, ਸੁਖਰਾਜ ਕੌਰ, ਸਸ਼ੀ ਕੁਮਾਰ, ਸੰਦੀਪ ਕੌਰ (ਸਾਰੇ ਬਲਾਕ ਮੈਂਟਰ) ਹਾਜਰ ਸਨ।