More

    ਸਿੱਖਿਆ ਮੰਤਰੀ ਪੰਜਾਬ ਨੇ ਕਾਲਜਾਂ ਦੇ ਲਟਕੇ ਮੁੱਦਿਆਂ ਨੂੰ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸਾ

    ਗੈਰ‐ਸਰਕਾਰੀ ਕਾਲਜਾਂ ਦਾ ਉਚੇਰੀ ਸਿੱਖਿਆ ਦੇ ਵਿਕਾਸ ’ਚ ਭੂਮਿਕਾ ਮਹੱਤਵਪੂਰਨ : ਪ੍ਰਗਟ ਸਿੰਘ

    ਅੰਮ੍ਰਿਤਸਰ, 15 ਅਕਤੂਬਰ (ਗਗਨ) – ਸਿੱਖਿਆ ਮੰਤਰੀ ਪੰਜਾਬ ਸ: ਪ੍ਰਗਟ ਸਿੰਘ ਨੇ ਅੱਜ ਉਚੇਰੀ ਸਿੱਖਿਆ ਦੇ ਵਿਕਾਸ ਨੂੰ ਮੌਜ਼ੂਦਾ ਸੂਬਾ ਸਰਕਾਰ ਵੱਲੋਂ ਇਕ ਮਹੱਤਵਪੂਰਨ ਮੁੱਦਾ ਐਲਾਨਿਆ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ਼ਾਂ ਦੇ ਸਰਕਾਰ ਨਾਲ ਲਟਕਦੇ ਮਸਲਿਆਂ ਨੂੰ ਜਲਦ ਸੁਲਝਾਉਣ ਲਈ ਯਕੀਨ ਦਿਵਾਇਆ। ਉਨ੍ਹਾਂ ਇਸ ਗੱਲ ਦਾ ਪ੍ਰਗਟਾਵਾ ਗੈਰ‐ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ 15 ਅਹੁੱਦੇਦਾਰਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਕਤ ਅਹੁੱਦੇਦਾਰਾਂ ਦੀ ਟੀਮ ਨੇ ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਗੈਰ‐ਸਰਕਾਰੀ ਕਾਲਜ਼ਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਉਕਤ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ 142 ਗੈਰ‐ਸਰਕਾਰੀ ਏਡਿਡ ਵਿੱਦਿਅਕ ਅਦਾਰਿਆਂ ਸਮੂਹ ਹੈ, ਜੋ ਕਿ ਇੰਨ੍ਹਾਂ ਕਾਲਜ਼ਾਂ ਨੂੰ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ਸੁਲਝਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

    ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਮੀਟਿੰਗ ਸਲਾਹੁਣਯੋਗ ਰਹੀ ਅਤੇ ਸਿੱਖਿਆ ਮੰਤਰੀ ਨੇ ਬਹੁਤ ਹੀ ਗੰਭੀਰਤਾ ਨਾਲ ਫੈਡਰੇਸ਼ਨ ਦੇ ਲਟਕ ਰਹੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਜਲਦ ਤੋਂ ਜਲਦ ਸੁਲਝਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ਪੰਜਾਬ ’ਚ ਉਚੇਰੀ ਸਿੱਖਿਆ ’ਚ ਗੈਰ‐ਸਰਕਾਰੀ ਕਾਲਜਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਡੀ. ਪੀ. ਆਈ. ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੈਰ‐ਸਰਕਾਰੀ ਕਾਲਜ਼ਾਂ ਦੇ ਖਿਲਾਫ਼ ਲਏ ਗਏ ਫੈਸਲਿਆਂ ਨਾਲ ਇਨ੍ਹਾਂ ਕਾਲਜਾਂ ਨੂੰ ਚਲਾਉਣਾ ਬਹੁਤ ਕਠਿਨ ਹੋ ਗਿਆ ਹੈ ਅਤੇ ਇਸ ਲਈ ਇਨ੍ਹਾਂ ਮੁੱਦਿਆਂ ਨੂੰ ਜਲਦ ਸੁਲਝਾਉਣ ਦੀ ਲੋੜ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img