ਸਿੱਖਿਆ ਵਿਭਾਗ ਪ੍ਰਤੀ ਕੀਤੇ ਕਾਰਜਾਂ ਲਈ ਸਿੱਖਿਆ ਸਕੱਤਰ ਪੰਜਾਬ ਵਲੋਂ ਡੀ.ਈ.ਓ. ਸਤਿੰਦਰਬੀਰ ਸਿੰਘ ਸਨਮਾਨਿਤ

44

ਅੰਮ੍ਰਿਤਸਰ, 16 ਜੁਲਾਈ (ਗਗਨ) – ਸਿੱਖਿਆ ਮੰਤਰਾਲਾ ਭਾਰਤ ਸਰਕਾਰ ਵਲੋਂ ਕੀਤੇ ਪੀ.ਜੀ.ਆਈ. ਸਰਵੇਖਣ ਵਿੱਚ ਸਿੱਖਿਆ ਦੇ ਖੇਤਰ ਵਿੱਚ ਅੱਵਲ ਐਲਾਣੇ ਗਏ ਪੰਜਾਬ ਰਾਜ ਲਈ ਕੀਤੇ ਕਾਰਜਾਂ ਤੇ ਨਿਭਾਈਆਂ ਸੇਵਾਵਾਂ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਤੇ ਹਰਭਗਵੰਤ ਸਿੰਘ ਉੱਪ ਜ਼ਿਲ਼੍ਹਾ ਸਿੱਖਿਆ ਅਫਸ਼ਰ ਅੰਮ੍ਰਿਤਸਰ ਨੂੰ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਵਿਸੇਸ਼ ਤੌਰ ਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਕ੍ਰਿਸ਼ਨ ਕੁਮਾਰ ਆਈ.ਏ.ਐਸ. ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਉਪਰੰਤ ਗਲਬਾਤ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਉਨ੍ਹਾਂ ਦੀ ਕੋਸਿਸ਼ ਹੁੰਦੀ ਹੈ ਕਿ ਵਿਭਾਗੀ ਨੀਤੀਆਂ ਤੇ ਵਿਦਿਆਰਥੀ ਹਿੱਤ ਵਿੱਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹਰੇਕ ਵਿਦਿਆਰਥੀ ਤੱਕ ਪੁਜਦਾ ਕੀਤਾ ਜਾਵੇ। ਉਨ੍ਹਾਂੑ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਦੇਸ਼ ਪੱਧਰੀ ਮੋਹਰੀ ਸੂਬਾ ਬਨਣ ਤੇ ਜਿਥੇ ਅਧਿਆਪਕ ਵਰਗ ਵਲੋਂ ਕੀਤੀ ਮਿਹਨਤ ਪ੍ਰਸੰਸਾਯੋਗ ਹੈ ਉਥੇ ਹੀ ਉਨ੍ਹਾਂ ਨੂੰ ਮਿਲੇ ਇਸ ਰਾਜ ਪੱਧਰੀ ਸਨਮਾਨ ਨਾਲ ਉਨ੍ਹਾਂ ਦੀ ਜਿੰਮੇਵਾਰੀ ਵਿੱਚ ਵੱਡਾ ਵਾਧਾ ਹੋਇਆ ਹੈ ਜਿਸਨੂੰ ਉਹ ਹਮੇਸ਼ਾਂ ਤਨਦੇਹੀ ਤੇ ਇਮਾਨਦਾਰੀ ਨਾਲ ਵਿਦਿਆਰਥੀ ਹਿੱਤ ਵਿੱਚ ਨਿਭਾਉਂਦੇ ਰਹਿਣਗੇ।

Italian Trulli

ਇਸ ਸਮੇਂ ਹੋਏ ਸਮਾਗਮ ਦੌਰਾਨ ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੂੰ ਕੋਵਿਡ-19 ਮਹਾਂਮਾਰੀ ਅਤੇ ਵਿਭਾਗੀ ਨੀਤੀਆਂ ਪ੍ਰਤੀ ਕੀਤੇ ਕਾਰਜਾਂ ਲਈ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਰਾਜ ਪੱਧਰੀ ਸਨਮਾਨ ਮਿਲਣ ਤੇ ਜਿਥੇ ਵੱਖ ਵੱਖ ਅਧਿਆਪਕ, ਸਮਾਜਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵਧਾਈਆਂ ਦਿਤੀਆਂ ਗਈਆਂ ੳੇੁਥੇ ਹੀ ਗੁਰਪ੍ਰੀਤ ਸਿੰਘ ਅਜਨਾਲਾ, ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਐਮ., ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ, ਪ੍ਰਿੰਸੀਪਲ ਮਨਮੀਤ ਕੌਰ ਛੇਹਰਟਾ, ਪ੍ਰਿੰਸੀਪਲ ਅਮਰਜੀਤ ਸਿੰਘ ਸੁਲਤਾਨਵਿੰਡ, ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ, ਸਕੂਲ਼ ਮੁਖੀ ਬਲਵਾਨ ਸਿੰਘ ਓਠੀਆਂ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ, ਰਾਜਦੀਪ ਸਿੰਘ ਸਟੈਨੋ, ਤਰਲੋਚਨ ਸਿੰਘ ਸੁਪਰਡੈਂਟ ਸਮੇਤ ਵੱਖ ਵੱਖ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ।