ਸਿੱਖਿਆ ਸਕੱਤਰ ਪੰਜਾਬ ਵਲੋਂ ਵਿਦਿਆਰਥੀਆਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪ੍ਰੇਰਦਾ ਗੀਤ ‘ਕਿਤਾਬਾਂ’ ਰਿਲੀਜ਼

ਸਿੱਖਿਆ ਸਕੱਤਰ ਪੰਜਾਬ ਵਲੋਂ ਵਿਦਿਆਰਥੀਆਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪ੍ਰੇਰਦਾ ਗੀਤ ‘ਕਿਤਾਬਾਂ’ ਰਿਲੀਜ਼

ਕਸ਼ਮੀਰ ਸਿੰਘ ਗਿੱਲ ਵਲੋਂ ਕਿਤਾਬਾਂ ਦੀ ਮਹੱਤਤਾ ਦਰਸਾਉਂਦਾ ਗੀਤ ‘ਕਿਤਾਬਾਂ’ ਹੋਇਆ ਰਿਲੀਜ਼

ਅੰਮ੍ਰਿਤਸਰ, 20 ਜੁਲਾਈ (ਗਗਨ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ ਜਿਲ੍ਹਾ ਅੰਮਿ੍ਤਸਰ ਦੇ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਲਿਖਿਆ ਤੇ ਗਾਇਆ ਗੀਤ ‘ਕਿਤਾਬਾਂ’ ਰਿਲੀਜ਼ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਕਿਤਾਬਾਂ ਦੇ ਆਪਸੀ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਸਾਹਿਤ ਪੜ੍ਹਨ ਪ੍ਰਤੀ ਰੁਚੀ ਪੈਦਾ ਕਰਨ ਲਈ ‘ਲਾਇਬ੍ਰੇਰੀ ਲੰਗਰ’ ਮੁਹਿੰਮ ਚਲਾਈ ਜਾ ਰਹੀ ਹੈ। ਸਿੱਖਿਆ ਵਿਭਾਗ ਦੀ ਇਸ ਨਵੇਕਲੀ ਪਹਿਲਕਦਮੀ ਨਾਲ ਵਿਦਿਆਰਥੀਆਂ ਅੰਦਰ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਹੋ ਰਹੀ ਹੈ। ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਲਈ ਜਿਲ੍ਹਾ ਅੰਮਿ੍ਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਾਨਪੁਰਾ ਵਿਖੇ ਤਾਇਨਾਤ ਸਟੇਟ ਅਵਾਰਡੀ ਹਿੰਦੀ ਅਧਿਆਪਕ ਕਸ਼ਮੀਰ ਗਿੱਲ ਦੁਆਰਾ ਇਹ ਗੀਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਦੀ ਪ੍ਰੇਰਨਾ ਸਦਕਾ ਲਿਖਿਆ ਅਤੇ ਗਾਇਆ ਗਿਆ ਹੈ ਜੋ ਅੱਜ ਸਿੱਖਿਆ ਸਕੱਤਰ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਇਸ ਸਮੇਂ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਗੀਤਕਾਰ ਅਧਿਆਪਕ ਵੱਲੋਂ ਕੀਤੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਹੌਸਲਾ ਅਫ਼ਜ਼ਾਈ ਕੀਤੀ।

ਇਸ ਗੀਤ ਦਾ ਸਿਰਲੇਖ ਹੈ “ਜੇ ਪੂਰਾ ਕਰਨਾ ਖੁਆਬਾਂ ਨੂੰ ਤਾਂ ਰੱਖਿਓ ਨਾਲ ਕਿਤਾਬਾਂ ਨੂੰ, ਮਿਹਨਤ ਦਾ ਪੱਲਾ ਫੜਨਾ ਪਊ, ਹਾਸਿਲ ਕਰਨਾ ਜੇ ਖਿਤਾਬਾਂ ਨੂੰ”। ਗੀਤਕਾਰ ਅਧਿਆਪਕ ਵੱਲੋਂ ਇਸ ਗੀਤ ਵਿਚ ਕਿਤਾਬਾਂ ਪੜ੍ਹਨ ਦੇ ਮਹੱਤਵ ਨੂੰ ਦਰਸਾਇਆ ਗਿਆ ਹੈ। ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਦੀ ਸੋਚ ਨੂੰ ਨਿਘਾਰ ਵੱਲ ਜਾਣ ਤੋਂ ਰੋਕਣ ਲਈ ਅਤੇ ਉਨ੍ਹਾਂ ਨੂੰ ਨੂੰ ਸਾਹਿਤ ਨਾਲ ਜੋੜਨ ਲਈ ਗੀਤਕਾਰ ਵੱਲੋਂ ਨਿਵੇਕਲੀ ਕੋਸ਼ਿਸ਼ ਕੀਤੀ ਗਈ ਹੈ। ਇੱਥੇ ਜ਼ਿਕਰਯੋਗ ਹੈ ਕਿ ਅਧਿਆਪਕ ਕਸ਼ਮੀਰ ਗਿੱਲ ਇਸ ਤੋਂ ਪਹਿਲਾਂ ਵੀ ਸਿੱਖਿਆ ਵਿਭਾਗ ਲਈ ਕਈ ਸਿੱਖਿਆਦਾਇਕ ਅਤੇ ਪ੍ਰੇਰਣਾਦਾਇਕ ਗੀਤ ਲਿਖ ਅਤੇ ਗਾ ਚੁੱਕੇ ਹਨ, ਜਿਨ੍ਹਾਂ ਵਿੱਚ ‘ਚੱਲੋ-ਚੱਲੋ ਸਰਕਾਰੀ ਸਕੂਲ’, ‘ਬੱਚਿਓ ਹੁਣ ਤਾਂ ਪੜ੍ਹਨਾ ਹੀ ਪੈਣਾ’, ‘ਨਕਲ ਨੂੰ ਅਲਵਿਦਾ ਕਹੋ ਇਸ ਵਾਰੀ’ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਕਈ ਡਾਕੂਮੈਂਟਰੀ ਫਿਲਮਾਂ ਵੀ ਬਣਾ ਚੁੱਕੇ ਹਨ। ਜਿਨ੍ਹਾਂ ਵਿੱਚ ‘ਅੰਮ੍ਰਿਤਸਰ ਦੇ ਵੱਖਰੇ ਠਾਠ’, ‘ਬਣ ਗਏ ਸਾਰੇ ਸਕੂਲ ਸਮਾਰਟ’ ਅਤੇ ‘ਜਲ੍ਹਿਆਂ ਵਾਲਾ ਬਾਗ’ ਪ੍ਰਮੁੱਖ ਹਨ। ਇਸ ਗੀਤ ਨੂੰ ਰਿਲੀਜ਼ ਕਰਨ ਮੌਕੇ ਗੁਰਜੋਤ ਸਿੰਘ ਸਹਾਇਕ ਡਾਇਰੈਕਟਰ, ਕੁਲਵਿੰਦਰ ਕੌਰ ਸਹਾਇਕ ਡਾਇਰੈਕਟਰ, ਜਸਵਿੰਦਰ ਕੌਰ ਸਹਾਇਕ ਡਾਇਰੈਕਟਰ, ਹਰਪ੍ਰੀਤ ਸਿੰਘ ਸਹਾਇਕ ਡਾਇਰੈਕਟਰ, ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ ਅਤੇ ਪਵਿੱਤਰ ਸਿੰਘ ਹਾਜ਼ਰ ਸਨ।

Bulandh-Awaaz

Website: