ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

ਦੋਸ਼ੀ ਸੱਜਣ ਕੁਮਾਰ ਨੇ ਆਪਣੀ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਮੁੱਖ ਜੱਜ ਐੱਸਏ ਬੋਬਡੇ ਦੀ ਅਗਵਾਈ ਵਾਲੇ ਮੇਜ ਨੇ ਇਸ ਅਰਜ਼ੀ ਰੱਦ ਕਰ ਦਿੱਤਾ। ਸੱਜਣ ਕੁਮਾਰ ਦੇ ਵਕੀਲ ਨੇ ਜ਼ਮਾਨਤ ਦੀ ਮੰਗ ਕਰਦਿਆਂ ਅਦਾਲਤ ਨੂੰ ਕਿਹਾ ਕਿ ਸੱਜਣ ਕੁਮਾਰ 20 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦਾ ਤਕਰੀਬਨ 16 ਕਿੱਲੋ ਭਾਰ ਘੱਟ ਚੁੱਕਾ ਹੈ। ਸੀਨੀਅਰ ਐਡਵੋਕੇਟ ਐੱਚਐੱਸ ਫੂਲਕਾ, ਜੋ ਸਿੱਖ ਕਤਲੇਆਮ ਦੇ ਪੀੜਤਾਂ ਲਈ ਪੇਸ਼ ਹੋਏ, ਉਨ੍ਹਾਂ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਜਿਸ ਵੀ ਇਲਾਜ ਦੀ ਜ਼ਰੂਰਤ ਹੈ ਉਹ ਪਹਿਲਾਂ ਹੀ ਦਿੱਤਾ ਜਾ ਰਿਹਾ ਹੈ।

ਜੱਜ ਐਸ.ਏ.ਬੋਬਡੇ ਨੇ ਕਿਹਾ ਕਿ ਇਹ ਕੇਸ ਕੋਈ ਛੋਟਾ ਕੇਸ ਨਹੀਂ ਹੈ ਅਤੇ ਸੱਜਣ ਕੁਮਾਰ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਅੰਮ੍ਰਿਤਸਰ ਟਾਇਮਸ ਤੋਂ ਧੰਨਵਾਦ ਸਹਿਤ

Bulandh-Awaaz

Website:

Exit mobile version