ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਨੂੰ ਮਿਲੀ ਇੱਕ ਮਹੀਨੇ ਦੀ ਪੈਰੋਲ, ਪਹੁੰਚੇ ਘਰ
ਸੰਦੌੜ- ਸਿੱਖ ਕੌਮ ਦੇ ਸਵੈਮਾਣ ਦੀ ਲੜਾਈ ਲੜਨ ਵਾਲੇ ਭਾਈ ਦਇਆ ਸਿੰਘ ਲਹੌਰੀਆ ਅੱਜ 30 ਦਿਨਾਂ ਦੀ ਪੈਰੋਲ ‘ਤੇ ਤਿਹਾੜ ਜੇਲ੍ਹ ਤੋਂ ਆਪਣੇ ਜੱਦੀ ਪਿੰਡ ਕਸਬਾ ਭੁਰਾਲ ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚੇ। ਭਾਈ ਦਇਆ ਸਿੰਘ ਲਹੌਰੀਆ 25 ਸਾਲਾਂ ਤੋਂ ਦਿੱਲੀ ਵਿਖੇ ਤਿਹਾੜ ਜੇਲ੍ਹ ‘ਚ ਨਜ਼ਰਬੰਦ ਹਨ। ਇਸ ਮੌਕੇ ਭਾਵੁਕ ਹੁੰਦਿਆਂ ਭਾਈ ਦਇਆ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਤੰਬਰ 1997 ‘ਚ ਉਨ੍ਹਾਂ ਦੀ ਧਰਮ ਪਤਨੀ ਕਮਲਜੀਤ ਕੌਰ ਅਤੇ ਉਨ੍ਹਾਂ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਸੀ। ਉਸ ਸਮੇਂ ਉਨ੍ਹਾਂ ਦੇ ਪੁੱਤਰ ਦੀ ਉਮਰ 6 ਸਾਲ ਦੇ ਕਰੀਬ ਸੀ। ਉਨ੍ਹਾਂ ਕਿਹਾ ਕਿ ਅੱਜ ਆਪਣੇ ਪੁਰਖਿਆਂ ਦੇ ਪਿੰਡ ਅਤੇ ਕਸਬੇ ‘ਚ ਆ ਕੇ ਮਨ ਨੂੰ ਬਹੁਤ ਸ਼ਾਂਤੀ ਮਹਿਸੂਸ ਹੋ ਰਹੀ ਹੈ।