More

  ਸਿੱਖ ਸੰਗਤਾਂ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਉਣ : ਜਥੇਦਾਰ ਹਵਾਰਾ

  ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੁੱਚੜ ਬੇਅੰਤ ਸਿੰਘ ਨੂੰ ਗੱਡੀ ਚਾੜ੍ਹਨ ਵਾਲੇ ਯੋਧੇ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਨੂੰ ਨਤਮਸਤਕ ਹੁੰਦਿਆਂ ਦੇਸ਼ ਵਿਦੇਸ਼ ਦੀ ਸੰਗਤਾਂ ਨੂੰ 31 ਅਗਸਤ ਨੂੰ ਸ਼ਹੀਦੀ ਦਿਆੜਾ  ਮਨਾਉਣ ਦੀ ਬੇਨਤੀ ਕੀਤੀ ਹੈ  ।ਜਥੇਦਾਰ ਹਵਾਰਾ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ ਵਿਰੱਧ ਜੁਝਣ ਦੀ ਪ੍ਰੇਰਣਾ ਦਿੰਦਾ ਹੈ ।ਸਿੱਖ ਨਾਂ ਤਾਂ ਕਿਸੇ ਨੂੰ ਡਰ ਦਿੰਦਾ ਹੈ ਤੇ ਨਾਂ ਹੀ ਡਰ ਕਬੁਲਦਾ ਹੈ। ਕੌਮ ਦੇ ਕੋਹਿਨੂਰ ਹੀਰੇ ਭਾਈ ਦਿਲਾਵਰ ਸਿੰਘ ਬੱਬਰ ਨੇ ਆਪਣੇ ਸਾਥੀਆਂ ਨਾਲ ਪੂਰੀ ਵਿਉਤਬੰਦੀ ਨਾਲ 31 ਅਗਸਤ 1995  ਨੂੰ ਆਪਣੇ ਸ਼ਰੀਰ ਦੀ ਕੁਰਬਾਨੀ ਦੇ ਕੇ ਜ਼ੁਲਮ ਨੂੰ ਠੱਲ ਪਾਈ ਸੀ ।ਉਨ੍ਹਾਂ ਦਾ ਸ਼ਹੀਦੀ ਦਿਹਾੜਾ 31 ਅਗਸਤ ਨੂੰ  ਪੂਰੇ ਖਾਲਸਈ ਜਾਹੋ ਜਲਾਲ ਨਾਲ ਮਨਾ ਕੇ ਖਾਲਸਾ ਪੰਥ ਕੌਮ ਦੇ ਦੋਖੀਆਂ ਨੂੰ ਪੰਥਕ ਏਕਤਾ ਦਾ ਸਬੂਤ ਪੇਸ਼ ਕਰੇ। ਸਿੱਖ ਸੰਗਤਾਂ ਨੂੰ ਜਾਰੀ ਕੀਤੇ ਸੰਦੇਸ਼ ਵਿੱਚ ਜਥੇਦਾਰ ਸਾਹਿਬ ਨੇ ਕਿਹਾ ਕਿ 31 ਅਗਸਤ ਨੂੰ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 7:0 ਵਜੇ ਭਾਰੀ ਗਿਣਤੀ ਵਿਚ ਪੁੱਜ ਕੇ ਅਰਦਾਸ ਵਿਚ ਸ਼ਾਮਲ ਹੋਣ ਅਤੇ ਐਸੇ ਮਹਾਨ ਸ਼ਹੀਦ ਤੋਂ ਪ੍ਰੇਰਨਾ ਲੈ ਕੇ ਕੌਮੀ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਤੋਂ ਪੂਰੀ ਕੌਮ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ ਤਾਂ ਜੋ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕੇ। ਸਿੱਖ ਕੌਮ ਦੀ ਅਣਖ ਗੈਰਤ ਲਈ ਅਤੇ ਪਾਪ ਤੇ ਜ਼ੁਲਮ ਦਾ ਅੰਤ ਕਰਨ ਲਈ ਆਪਾ ਕੁਰਬਾਨ ਕਰ ਗਏ ਸ਼ਹੀਦਾਂ ਦੇ ਦਿਹਾੜੇ ਮਨਾ ਕੇ ਅਤੇ ਉਹਨਾਂ ਤੋਂ ਸੇਧ ਲੈ ਕੇ ਹੀ ਅਸੀਂ ਜਿੱਥੇ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾ ਸਕਦੇ ਹਾਂ ਉੱਥੇ ਅਜ਼ਾਦੀ ਦੇ ਸੰਘਰਸ਼ ਵਿੱਚ ਆਪਣਾ ਉਸਾਰੂ ਯੋਗਦਾਨ ਪਾ ਸਕਦੇ ਹਾਂ ।ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਉਹ 31 ਅਗਸਤ ਨੂੰ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 7:0 ਵਜੇ ਭਾਰੀ ਗਿਣਤੀ ਵਿਚ ਪੁੱਜ ਕੇ ਅਰਦਾਸ ਵਿਚ ਸ਼ਾਮਲ ਹੋਣ ਅਤੇ ਐਸੇ ਮਹਾਨ ਸ਼ਹੀਦ ਤੋਂ ਪ੍ਰੇਰਨਾ ਲੈ ਕੇ ਕੌਮੀ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ। ਸਿੱਖ ਕੌਮ ਦੀ ਅਣਖ ਗੈਰਤ ਲਈ ਅਤੇ ਪਾਪ ਤੇ ਜ਼ੁਲਮ ਦਾ ਅੰਤ ਕਰਣ ਲਈ ਸਾਨੂੰ ਗੁਰਬਾਣੀ ਅਨੁਸਾਰ ਜੀਵਨ ਜਿਉਣ ਦੀ ਲੋੜ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img