ਜਰਗ-ਪਾਇਲ, 20 ਅਪ੍ਰੈਲ (ਲਖਵਿੰਦਰ ਸਿੰਘ ਲਾਲੀ) – ਪੰਜਾਬ ਕਾਂਗਰਸ ਅੰਦਰ ਚੱਲ ਰਹੀ ਕਸ਼ਮਕਸ਼ ਉਸ ਵੇਲੇ ਖਤਮ ਹੋ ਗਈ ਜਦੋਂ ਕਾਂਗਰਸ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਕਮਾਂਡ ਸੌਂਪ ਦਿੱਤੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਕਾਫੀ ਉਡੀਕ ਵਿੱਚ ਸਨ। ਇਸ ਪ੍ਰਕਾਰ ਜਿੱਥੇ ਸਿੱਧੂ ਦੇ ਨਾਮ ਦਾ ਐਲਾਨ ਹੁੰਦਿਆਂ ਹੀ ਵਿਰੋਧੀ ਖੇਮਿਆ ਵਿੱਚ ਖਲਬਲੀ ਮਚ ਗਈ ਉਥੇ ਹੀ ਸਿੱਧੂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਆਪੋ-ਆਪਣੇ ਤਰੀਕਿਆ ਰਾਹੀਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੋਸ਼ਲ ਮੀਡੀਆ ਤੇ ਪੋਸਟਾਂ ਪਾ ਕਿ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇਸੇ ਲੜੀ ਵਿੱਚ ਆਲ ਇੰਡੀਆਂ ਰਾਹੁਲ ਗਾਂਧੀ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਮੁਕੰਦ ਸਿੰਘ ਸਿਰਥਲਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਪ੍ਰਧਾਨ ਦੀ ਤਾਜਪੋਸ਼ੀ ਨਾਲ ਪੰਜਾਬ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਜਿਸ ਦਾ ਸਿੱਧਾ ਲਾਭ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਕ ਬੇਦਾਗ਼ ਨੇਤਾ ਹਨ ਜਿਸ ਦੇ ਕਾਰਨ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਾਫੀ ਜ਼ਿਆਦਾ ਪਸੰਦ ਕਰਦੇ ਹਨ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸਿੱਧੂ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫੇਰ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗੀ।
ਸਿੱਧੂ ਦੀ ਤਾਜਪੋਸ਼ੀ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ – ਪ੍ਰਧਾਨ ਮੁਕੰਦ ਸਿੰਘ ਸਿਰਥਲਾ
