ਸੀ.ਪੀ.ਐਫ. ਕਰਮਚਾਰੀ ਯੂਨੀਅਨ ਨੇ 29 ਜੁਲਾਈ ਦੀ ਪਟਿਆਲਾ ਰੈਲੀ ਲਈ ਆਰੰਭੀਆਂ ਤਿਆਰੀਆਂ

65

ਬਠਿੰਡਾ, 28 ਜੁਲਾਈ (ਬੁਲੰਦ ਆਵਾਜ ਬਿਊਰੋ) –  ਸੀ.ਪੀ਼ ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਇਕਾਈ ਬਠਿੰਡਾ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ ਦੀ ਅਗਵਾਈ ਵਿੱਚ ਚਿਲਡਰਨ ਪਾਰਕ ਬਠਿੰਡਾ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸਾਥੀਆਂ ਨਾਲ ਹੋਈ। ਮੀਟਿੰਗ ਦੇ ਵੇਰਵੇ ਦਿੰਦਿਆਂ ਜਿਲ੍ਹਾ ਸਕੱਤਰ ਰਣਜੀਤ ਸਿੰਘ ਰਾਣਾ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਤੇ ਯੂ਼ .ਟੀ. ਸਾਂਝਾ ਮੁਲਾਜ਼ਮ ਫਰੰਟ ਵੱਲੋਂ ਛੇਵੇਂ ਪੇ ਕਮਿਸ਼ਨ ਦੇ ਮਾਰੂ ਫੈਸਲਿਆਂ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਅਤੇ ਮੁਲਾਜਮਾਂ ਦੀਆਂ ਹੋਰ ਮੰਗਾਂ ਮੰਨਵਾਉਣ ਲਈ 29 ਜੁਲਾਈ ਨੂੰ ਪਟਿਆਲਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਸੀ. ਪੀ. ਐਫ ਕਰਮਚਾਰੀ ਯੂਨੀਅਨ ਪੰਜਾਬ ਉਕਤ ਰੋਸ ਰੈਲੀ ਵਿੱਚ ਭਰਵੀਂ ਸਮੂਲੀਅਤ ਕਰੇਗਾ ਜਿਸ ਦੀ ਤਿਆਰੀ ਲਈ ਇਹ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੀ. ਪੀ. ਐਫ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਜਨਤਕ ਖੇਤਰ ਦੇ ਰੋਜ਼ਗਾਰ, ਤਨਖਾਹਾਂ ਤੇ ਪੈਨਸ਼ਨਾ ਤੇ ਡਾਕਾ ਮਾਰ ਰਹੀ ਹੈ।

Italian Trulli

ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਤਹਿਤ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਤੇ ਵੱਡੇ ਕੱਟ ਲਾਏ ਗਏ ਹਨ। ਮੁਲਾਜਮਾਂ ਨੂੰ ਬਹੁਤ ਸਾਰੇ ਲਾਭਾਂ ਤੋਂ ਵਿਰਵੇ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਰੋਸ ਰੈਲੀ ਵਿੱਚ ਨਵੀਂ ਪੈਨਸ਼ਨ ਵਾਲੇ ਕਰਮਚਾਰੀਆਂ ਦੀ ਵੱਧ ਤੋਂ ਵੱਧ ਸਮੂਲੀਅਤ ਕਰਵਾਉਣ ਲਈ ਲਾਮਬੰਦੀ ਮੁਹਿੰਮ ਤਹਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਵੱਡੇ ਇਕੱਠ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੀਆ।