ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਅਕਾਲੀ ਦੱਲ ਬਾਦਲ ਚੋਂ ਮੁਅੱਤਲ

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ ਤੇ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ  ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਅਸਤੀਫਾ ਦਿੱਤਾ ਸੀ ਤੇ ਉਹ ਖੁੱਲ੍ਹ ਕੇ ਬਾਦਲਾਂ ਖਿਲਾਫ ਬੋਲੇ ਸਨ ਤੇ ਟਕਸਾਲੀਆਂ ਨਾਲ ਮਿਲ ਗਏ ਸਨ। ਜਿਸ ਤੋਂ ਬਾਅਦ ਪਿਤਾ ਦੇ ਰਾਹ ‘ਤੇ ਚੱਲਦਿਆਂ ਪੁੱਤਰ ਪਰਮਿੰਦਰ ਢੀਂਡਸਾ ਨੇ ਵੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਵੀ ਮੀਡੀਆ ‘ਚ ਖੁੱਲ੍ਹ ਕੇ ਬੋਲ ਚੁੱਕੇ ਹਨ। ਢੀਂਡਸਾ ਪਰਿਵਾਰ ਦੀ ਬਗਾਵਤ ਤੋਂ ਬਾਅਦ ਅਕਾਲੀ ਦਲ ਆਗੂਆਂ ਤੇ ਵਰਕਰਾਂ ਨੇ ਮਤਾ ਪਾ ਕੇ ਢੀਂਡਸਾ ਪਰਿਵਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।

 

Leave a Reply