27.9 C
Amritsar
Monday, June 5, 2023

ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਾਲਾ ਇਕ ਹੋਰ ਅਕਾਲੀ ਦਲ ਬਣਿਆ

Must read

ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਰੇਟਿਕ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਲੁਧਿਆਣਾ ਵਿਚ ਇਸ ਸਬੰਧੀ ਹੋਈ ਇਕੱਤਰਤਾ ਵਿਚ ਸੁਖਦੇਵ ਸਿੰਘ ਢੀਂਡਸਾ ਖੁਦ ਹੀ ਇਸ ਨਵੀਂ ਪਾਰਟੀ ਦੇ ਪ੍ਰਧਾਨ ਬਣ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਇਕੱਤਰਤਾ ਅਜੇ ਚੱਲ ਰਹੀ ਹੈ ਜਿਸ ਵਿਚ ਪਾਰਟੀ ਦੇ ਹੋਰ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੀ ਇਸ ਇਕੱਤਰਤਾ ਵਿਚ ਮਨਜੀਤ ਸਿੰਘ ਜੀਕੇ, ਪਰਮਿੰਦਰ ਢੀਂਡਸਾ, ਜਗਦੀਸ਼ ਸਿੰਘ ਗਰਚਾ, ਸੇਵਾ ਸਿੰਘ ਸੇਖਵਾਂ, ਪਰਮਜੀਤ ਕੌਰ ਗੁਲਸ਼ਨ, ਬੀਰ ਦਵਿੰਦਰ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਤੇਜਿੰਦਰ ਸੰਧੂ, ਸਰਬਜੀਤ ਸੋਹਲ, ਰਣਧੀਰ ਸਿੰਘ ਰੱਖੜਾ, ਨਿਧੜਕ ਸਿੰਘ ਬਰਾੜ, ਮਨਜੀਤ ਸਿੰਘ ਭੋਮਾ, ਦੇਸ ਰਾਜ ਧੁੱਗਾ ਵੀ ਸ਼ਾਮਲ ਦੱਸੇ ਜਾ ਰਹੇ ਹਨ। ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਜਿੱਥੇ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਸਥਾਵਾ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਦੋਸ਼ੀ ਪਾਈਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼

- Advertisement -spot_img

More articles

- Advertisement -spot_img

Latest article