More

    ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਮੁਹਾਲੀ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਕੀਤੀ ਰੱਦ

    ਚੰਡੀਗੜ੍ਹ, 8 ਦਸੰਬਰ (ਬੁਲੰਦ ਆਵਾਜ ਬਿਊਰੋ) – ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਖਹਿਰਾ ਨੂੰ ਮੁਹਾਲੀ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

    ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਇਸ ਸਮੇਂ ਸੁਖਪਾਲ ਖਹਿਰਾ ਨਿਆਇਕ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ। ਪਿਛਲੇ ਦਿਨੀਂ ਮੁਹਾਲੀ ਦੀ ਅਦਾਲਤ ਨੇ ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ ਖਹਿਰਾ ਦਾ ਜੁਡੀਸ਼ਲ ਰਿਮਾਂਡ 16 ਦਸੰਬਰ ਤੱਕ ਹੋਰ ਅੱਗੇ ਵਧਾ ਦਿੱਤਾ ਸੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img