ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਉਨ੍ਹਾਂ ਦੀਆਂ ਬੀ ਟੀਮਾਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ
25 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕੇਂਦਰੀ ਕੈਬਨਿਟ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਬੈਠਕ ਬੁਲਾਈ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਆਰਡੀਨੈਂਸਾਂ ਨੂੰ ਲੈ ਕੇ ਕਹਿ ਰਹੀ ਹੈ ਕਿ ਇਨ੍ਹਾਂ ਨਾਲ ਐੱਮ. ਐੱਸ. ਪੀ. ਬੰਦ ਹੋ ਜਾਵੇਗੀ। ਬਾਦਲ ਨੇ ਕਿਹਾ ਕਿ ਸਰਬ ਪਾਰਟੀ ਬੈਠਕ ‘ਚ ਆਮ ਆਦਮੀ ਪਾਰਟੀ, ਕਾਂਗਰਸ ਦੇ ਬੁਲਾਰੇ ਵਾਂਗ ਗੱਲ ਕਰ ਰਹੀ ਸੀ। ਲੱਗਦਾ ਹੈ ਕਿ ਜਲਦੀ ਹੀ ‘ਆਪ’ ਦੇ ਪ੍ਰਧਾਨ ਕਾਂਗਰਸ ‘ਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਉਨ੍ਹਾਂ ਦੀਆਂ ਬੀ ਟੀਮਾਂ ਇਸ ਮਸਲੇ ‘ਚ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ‘ਤੇ ਮਸਲੇ ‘ਤੇ ਬਾਦਲ ਨੇ ਕਿਹਾ ਕਿ ਇਸ ਸੰਬੰਧੀ ਜਲਦੀ ਹੀ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖਣਗੇ ਕਿ ਇਸ ਦੇ ਟੈਕਸ ਨੂੰ ਘੱਟ ਕੀਤਾ ਜਾਵੇ।
Related
- Advertisement -
- Advertisement -