More

    ਸੁਖਬੀਰ ਬਾਦਲ ਨੇ ਸਰਕਾਰ ਤੋਂ ਨਿੱਜੀ ਹਸਪਤਾਲਾਂ ’ਚ ਇਲਾਜ ਮੁਫ਼ਤ ਕਰਨ ਦੀ ਕੀਤੀ ਮੰਗ

    ਪੰਜਾਬ, 23 ਮਈ (ਬੁਲੰਦ ਆਵਾਜ ਬਿਊਰੋ)  -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿੱਚ ਆਕਸੀਜਨ ਅਤੇ ਲੰਗਰ ਦੀ ਸੇਵਾ ਸ਼ੁਰੂ ਕਰਵਾਉਂਦਿਆਂ ਪੰਜਾਬ ਸਰਕਾਰ ਤੋਂ ਨਿੱਜੀ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਲਾਜ ਦੀ ਸਹੂਲਤ ਨਹੀਂ ਹੈ ਅਤੇ ਨਿੱਜੀ ਹਸਪਤਾਲਾਂ ’ਚ ਇਲਾਜ ਬਹੁਤ ਮਹਿੰਗਾ ਹੈ। ਉਨ੍ਹਾਂ ਕਿਹਾ ਕਿ ਕਰੋਨਾਕਾਲ ਦੌਰਾਨ ਗੈਂਗਸਟਰਾਂ ਵੱਲੋਂ ਵਪਾਰੀਆਂ ਤੇ ਸਨਅਕਤਕਾਰਾਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਜਿਸ ਸਬੰਧੀ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਬਲੈਕ ਫੰਗਸ ਦੇ ਟਾਕਰੇ ਲਈ ਵੀ ਵੱਡੀ ਮਾਤਰਾ ਵਿੱਚ ਟੀਕੇ ਖਰੀਦਣ ਦੀ ਮੰਗ ਕੀਤੀ।

    ਇੱਥੋਂ ਦੇ ਗੁਰੂ ਨਾਨਕ ਕਾਲਜ ਵਿਚਲੇ ਬਾਬਾ ਬੰਦਾ ਸਿੰਘ ਬਹਾਦਰ ਇਨਡੋਰ ਸਪੋਰਟਸ ਕੰਪਲੈਕਸ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸਥਾਪਤ ਕੀਤਾ ਗਿਆ। ਇਸ ਸੈਂਟਰ ਵਿੱਚ ਕਰੋਨਾ ਮਰੀਜ਼ਾਂ ਦਾ ਮੁਫ਼ਤ ਇਲਾਜ ਹੋਵੇਗਾ। ਸੈਂਟਰ ਦਾ ਉਦਘਾਟਨ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨੀ ਸਿੱਖ ਕੌਮ ਨੂੰ ਗੁੜ੍ਹਤੀ ’ਚ ਮਿਲੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਸੂਬੇ ਵਿੱਚ ਲਗਪਗ 65 ਥਾਵਾਂ ’ਤੇ ਲੰਗਰ ਦੀ ਸੇਵਾ ਆਰੰਭ ਕੀਤੀ ਗਈ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img