Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

Breaking News :

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

ਪੱਤਰਕਾਰ ਦੀ ਕੁੱਟਮਾਰ: ਦੋ ਥਾਣੇਦਾਰ ਮੁਅੱਤਲ, ਨਿਆਂਇਕ ਜਾਂਚ ਦੇ ਹੁਕਮ

ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਵਿਦਿਆਰਥੀਆਂ ਤੋਂ ਲੈ ਸਕਣਗੇ ਨੂੰ 70% ਫੀਸ

ਚੰਦ ਲਾਈਕਾਂ ਤੇ ਕਾਮੈਂਟਾਂ ਦੀ ਖਾਤਿਰ ਇਜ਼ਤ ਨੂੰ ਛਿੱਕੇ ਤੇ ਟੰਗ ਅੰਗ ਪ੍ਰਦਰਸ਼ਨ ਕਰਦੀਆਂ ਹਨ

June 6, 2020

ਸੁਖਬੀਰ ਵੱਲੋਂ ਪੁਲੀਸ ਸਖ਼ਤੀ ਦੀ ਕੀਤੀ ਗਈ ਸਖ਼ਤ ਨਿੰਦਾ…..

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੋਨਾਵਾਇਰਸ ਮਹਾਮਾਰੀ ਖ਼ਿਲਾਫ ਲੜਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਸਾਰੇ ਉਸਾਰੂ ਉਪਰਾਲਿਆਂ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੁਆਰਾ ਆਪਣੇ

ਮਹਾਮਾਰੀ ਵਿਰੋਧੀ ਕਦਮਾਂ ਨੂੰ ਲਾਗੂ ਕਰਨ ਲਈ ਵਿਖਾਈ ਜਾ ਰਹੀ ਕਠੋਰਤਾ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਔਰਤਾਂ ਤੋਂ ਬੈਠਕਾਂ ਮਰਵਾਉਣੀਆਂ ਸਾਡੇ ਸਭਿਆਚਾਰ ਦੇ ਖਿਲਾਫ਼ ਹੈ।

ਇੱਕ ਬਿਆਨ ਰਾਹੀਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਚਾਨਕ ਲਾਏ ਗਏ ਕਰਫਿਊ ਲਈ ਤਿਆਰ ਨਹੀਂ ਸਨ, ਜਿਸ ਕਰਕੇ ਉਹ ਹੈਰਾਨ ਹਨ। ਉਨ੍ਹਾਂ ਕਿਹਾ,‘ਮੈਂ ਇਸ ਮਸਲੇ ਦੀ ਗੰਭੀਰਤਾ ਨੂੰ ਸਮਝਦਾ ਹਾਂ, ਸਰਕਾਰ ਨੂੰ

ਇਨ੍ਹਾਂ ਉਪਰਾਲਿਆਂ ਨੂੰ ਸੰਵੇਦਨਸ਼ੀਲਤਾ ਨਾਲ ਲਾਗੂ ਕਰਨਾ ਚਾਹੀਦਾ ਸੀ, ਨਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਔਰਤਾਂ ਖ਼ਿਲਾਫ ਕਰੂਰ ਤਾਕਤ ਦਾ ਇਸਤੇਮਾਲ ਕਰਨਾ ਚਾਹੀਦਾ ਸੀ। ਔਰਤਾਂ ਨੂੰ ਡੰਡ ਬੈਠਕਾਂ ਕੱਢਣ

ਲਈ ਮਜ਼ਬੂਰ ਕਰਨਾ ਸਾਡੇ ਸੱਭਿਆਚਾਰ ਦੇ ਖ਼ਿਲਾਫ ਹੈ। ਇੱਥੇ ਇਹ ਕੰਮ ਪੁਰਸ਼ ਪੁਲਿਸ ਕਰਮਚਾਰੀਆਂ ਨੇ ਕਰਵਾਇਆ ਹੈ। ਇਹ ਬਿਲਕੁੱਲ ਵੀ ਸਵੀਕਾਰਯੋਗ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਇੰਨੀ ਲੰਬੀ ਦੇਰ ਵਾਸਤੇ ਕੋਈ ਵੀ

ਕਰਫਿਊ ਲੋਕਾਂ ਦੇ ਸਹਿਯੋਗ ਨਾਲ ਹੀ ਲਾਗੂ ਕੀਤਾ ਜਾ ਸਕਦਾ ਹੈ। ਸਰਕਾਰ ਨੂੰ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੀਡੀਆ, ਖਾਸ ਕਰਕੇ ਇਲੈਕਟ੍ਰੋਨਿਕ ਅਤੇ ਆਨਲਾਈਨ ਮੀਡੀਆ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਨਾ ਕਿ ਲੋਕਾਂ

ਅੰਦਰ ਡਰ ਅਤੇ ਨਿਰਾਸ਼ਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਯਤਨਾਂ ਦੀ ਹਮਾਇਤ ਕਰਦੇ ਹਾਂ ਪਰ ਇਸ ਵਾਸਤੇ ਇਸਤੇਮਾਲ ਕੀਤੇ ਜਾ ਰਹੇ ਢੰਗ ਤਰੀਕਿਆਂ ਨਾਲ ਸਹਿਮਤ ਨਹੀਂ ਹਾਂ।

ਇਹਨਾਂ ਤਰੀਕਿਆਂ ਨੂੰ ਬਦਲਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੇ ਨਿਯਮਾਂ ਦੀ ਪਾਲਣਾ ਵਿਚ ਪ੍ਰਸਾਸ਼ਨ ਦਾ ਪੂਰਾ ਸਹਿਯੋਗ ਦੇਣ। ਸ੍ਰੀ ਬਾਦਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਸਰਕਾਰ ਵੱਲੋਂ ਜ਼ਰੂਰੀ ਵਸਤਾਂ

ਦੀ ਸਪਲਾਈ ਸੰਬੰਧੀ ਕੀਤੇ ਜਾ ਰਹੇ ਦਾਅਵੇ ਵੀ ਅੰਸ਼ਿਕ ਰੂਪ ਵਿਚ ਹੀ ਸੱਚੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਤਕ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਹ ਸਾਰੇ ਚੈਨਲਾਂ ਦਾ ਇਸਤੇਮਾਲ

ਕਰੇ।

0 Reviews

Write a Review

Advertisements

Inder

Read Previous

ਕਰਫਿਊ ਦੋਰਾਨ ਲੋਕਾਂ ਨੂੰ ਨਹੀਂ ਮਿਲ ਰਹੀਆਂ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਜ਼ਰੂਰੀ ਵਸਤਾਂ…..

Read Next

ਕੈਪਟਨ ਅਮਰਿੰਦਰ ਸਿੰਘ ਵਲੋਂ ਦਿਹਾੜੀਦਾਰਾਂ ਨੂੰ ਰਾਸ਼ਨ ਦੇ 10 ਲੱਖ ਪੈਕੇਟ ਵੰਡਣ ਦਾ ਐਲਾਨ……

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: