27.9 C
Amritsar
Monday, June 5, 2023

ਸੁਮੇਧ ਸੈਣੀ ਫ਼ਰਾਰ, ਪੁਲਿਸ ਵੱਲੋਂ ਪੁੱਤ ਅਤੇ ਪਤਨੀ ਤੋਂ ਪੁੱਛ-ਗਿੱਛ

Must read

SAS ਨਗਰ, (ਮੁਹਾਲੀ) 11 ਸਤੰਬਰ : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਰੱਦ ਹੋਣ ਤੋਂ ਬਾਅਦ ਸੈਣੀ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸਾਬਕਾ ਡੀਜੀਪੀ ਦੀ ਪਤਨੀ ਅਤੇ ਪੁੱਤ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਸਿੱਟ ਦੇ ਮੈਂਬਰ ਨੇ ਦੱਸਿਆ ਕਿ ਮੁਹਾਲੀ ਪੁਲੀਸ ਦੀ ਟੀਮ ਸੈਣੀ ਦੀ ਭਾਲ ਵਿੱਚ ਦਿੱਲੀ ਗਈ ਸੀ। ਇਸ ਦੌਰਾਨ ਪੁਲੀਸ ਨੇ ਸੈਣੀ ਦੇ ਪਰਿਵਾਰ ਤੋਂ ਪੁੱਛ-ਪੜਤਾਲ ਕੀਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਹ (ਸੈਣੀ) ਕਾਫੀ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ। ਸੈਣੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਿਛਲੇ ਦਿਨੀਂ ਹਾਈ ਕੋਰਟ ਦੇ ਜੱਜ ਜਸਟਿਸ ਫਤਿਹਦੀਪ ਸਿੰਘ ਦੀ ਅਗਵਾਈ ਵਾਲੇ ਸਿੰਗਲ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਕੋਰਾ ਜਵਾਬ ਦੇ ਦਿੱਤਾ ਸੀ।

- Advertisement -spot_img

More articles

- Advertisement -spot_img

Latest article