More

    ਸੁਖ਼ਬੀਰ ਬਾਦਲ ਵੱਲੋਂ ਅਹਿਮ ਐਲਾਨ, ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਕੀਤਾ ਨਿਯੁਕਤ

    ਚੰਡ੍ਹੀਗੜ੍ਹ, 11 ਨਵੰਬਰ (ਬੁਲੰਦ ਆਵਾਜ ਬਿਊਰੋ)  – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਹਨਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜਿਲੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਸ. ਪਰਮਿੰਦਰ ਸਿੰਘ ਸੋਹਾਣਾ ਦੇ ਨਾਮ ਸ਼ਾਮਲ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img