More

  ਸੋਸ਼ਲ਼ ਮੀਡੀਆ ਲਈ ਤਕਨੀਕੀ ਜਾਣਕਾਰੀ ਸੰਬੰਧੀ ਪ੍ਰਾਇਮਰੀ ਸਕੂਲ ਮੁਖੀਆਂ ਦੀ ਆਨਲਾਈਨ ਟ੍ਰੇਨਿੰਗ

  ਅੰਮ੍ਰਿਤਸਰ, 27 ਮਈ (ਰਛਪਾਲ ਸਿੰਘ)  – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬਿਹਤਰ ਤੇ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾ ਕੇ ਜਿਥੇ ਉਨ੍ਹਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਹੈ ਉਥੇ ਹੀ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਸਿੱਖਿਆ ਦੇ ਮਿਆਰ ਵਿੱਚ ਉਚੇਰਾ ਵਾਧਾ ਹੋਣ ਕਰਕੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਲੋਂ ਰਿਕਾਰਡ ਤੋੜ ਗਿਣਤੀ ਵਿੱਚ ਦਾਖਿਲਾ ਲੈਣ ਕਰਕੇ ਦੇਸ਼ ਵਾਸੀਆਂ ਦਾ ਧਿਆਨ ਖਿੱਚਿਆ ਹੈ। ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਅੰਦਰ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਤੇ ਸਕੁਲ਼ਾਂ ਦੀ ਉਪਲਬਧੀਆਂ ਨੂੰ ਜਨਤਕ ਕਰਨ ਲਈ ਵੱਖ ਵੱਖ ਤਕਨੀਕੀ ਸਾਧਨਾਂ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ।

  ਇਸੇ ਲੜੀ ਤਹਿਤ ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਅਤੇ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਇਮਰੀ ਸਕੂਲ ਮੁਖੀਆਂ ਨੂੰ ਸੋਸ਼ਲ ਮੀਡੀਆ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਦੇ ਮਕਸਦ ਨਾਲ ਆਨਲਾਈਨ ਟ੍ਰੇਨਿੰਗ ਕਰਵਾਈ ਗਈ। ਇਸਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਵਿਖੇ ਬਲਾਕ ਮੀਡੀਆ ਕੋਆਰਡੀਨੇਟਰ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੁਸੀਲ ਕੁਮਾਰ ਤੁੱਲੀ ਡੀ.ਈ.ਓ. ਅੰਮ੍ਰਿਤਸਰ ਨੇ ਕਿਹਾ ਕਿ ਆਧੁਨਿਕ ਯੁੱਗ ਦੌਰਾਨ ਸੋਸ਼ਲ ਮੀਡੀਆ ਤੋਂ ਬਿਨ੍ਹਾਂ ਸਮਾਜ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਅੱਜ ਸਮਾਜ ਦੇ ਹਰੇਕ ਵਿਅਕਤੀ ਤੱਕ ਜਲਦੀ ਪਹੁੰਚ ਕਰਨ ਵਿੱਚ ਸੋਸ਼ਲ ਮੀਡੀਆ ਦੀ ਆਪਣੀ ਅਹਿਮੀਅਤ ਹੈ। ਇਸ ਸਮੇ ਉਨ੍ਹਾਂ ਬਲਾਕ ਮੀਡੀਆ ਕੋਆਰਡੀਨੇਟਰ ਨੂੰ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਸੋਸਲ਼ ਮੀਡੀਆ ਦੀ ਸਹਾਇਤਾ ਨਾਲ ਘਰ ਘਰ ਤੱਕ ਪਹੁੰਚਾਉਣ ਲਈ ਹੇਠਲੇ ਪੱਧਰ ਤੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ।

  ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਆਨਲਾਈਨ ਮੀਟਿੰਗ ਦੌਰਾਨ ਗਲਬਾਤ ਕਰਦਿਆਂ ਸੁਸੀਲ ਕੁਮਾਰ ਤੁੱਲੀ ਅਤੇ ਸ਼੍ਰੀਮਤੀ ਰੇਖਾ ਮਹਾਜਨ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਮੂਹ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਤੇ ਇੰਨ੍ਹਾਂ ਸਕੂਲਾਂ ਦੀਆਂ ਗਤੀਵਿਧੀਆਂ ਨੂੰ ਲੋਕਾਂ ਤਕ ਪਹੁੰਚਾਉਣ ਵਿੱਚ ਸੋਸ਼ਲ ਮੀਡੀਆ ਕਾਫੀ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਸਮੇਂ ਅਧਿਆਪਕਾਂ ਨੂੰ ਸੋਸਲ ਮੀਡੀਆ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ ਨੇ ਕਿਹਾ ਕਿ ਇਸ ਤਕਨੀਕ ਰਾਹੀਂ ਅਸੀਂ ਹੁਨਰਮੰਦ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਜਨਤਕ ਕਰ ਸਕਦੇ ਹਾਂ ਜਿਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਰਜ ਕਰਨਨ ਲਈ ਹੌਸਲਾ ਮਿਲੇਗਾ। ਉਨਾਂ੍ਹ ਹਰੇਕ ਸਕੂਲ ਦਾ ਫੇਸਬੁੱਕ ਪੇਜ ਅਤੇ ਯੂ-ਟਿਊਬ ਚੈਨਲ ਬਣਾਉਣ ਪਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਸਕੂਲ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਇਸਤੋ ਇਲਾਵਾ ਸੋਸ਼ਲ ਮੀਡੀਆ ਜਰੀਏ ਕਿਸੇ ਵੀ ਵਿਦਿਆਰਥੀ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਨੂੰ ਦੂਸਰੇ ਵਿਦਿਆਰਥੀਆਂ ਨਾਲ ਸਾਂਝਾ ਕਰਨ ਨਾਲ ਉਹ ਕੁਝ ਨਾ ਕੁਝ ਸਿੱਖ ਸਕਦੇ ਹਨ ਤੇ ਨਾਲ ਨਾਲ ਵਿਦਿਆਰਥੀ ਸੂਚਨਾ ਤਕਨਾਲੋਜੀ ਨਾਲ ਜੁੜੇ ਰਹਿੰਦੇ ਹਨ। ਇਸ ਸਮੇਂ ਬਲਜੀਤ ਸਿੰਘ ਮੱਲੀ, ਸ਼ਿਵਰਾਜ ਸਿੰਘ, ਕੁਲਦੀਪ ਸਿੰਘ ਤੋਲਾਨੰਗਲ, ਤੇਜਿੰਦਰ ਸਿੰਘ, ਅਰਪਿੰਦਰ ਸਿੰਘ ਰਈਆ, ਜਸਬੀਰ ਸਿੰਘ ਅਜਨਾਲਾ (ਸਾਰੇ ਬਲਾਕ ਮੀਡੀਆ ਕੋਆਰਡੀਨੇਟਰ ਹਾਜਰ ਸਨ। ਤਸਵੀਰ ਕੈਪਸ਼ਨ: ਸੋਸ਼ਲ ਮੀਡੀਆ ਸੰਬੰਧੀ ਆਨਲਾਈਨ ਟਰੇਨਿੰਗ ਦੌਰਾਨ ਮੀਟਿੰਗ ਵਿੱਚ ਹਾਜਰ ਵੱਖ ਵੱਖ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img