ਅੰਮ੍ਰਿਤਸਰ ਪੰਜਾਬ ਮੁੱਖ ਖਬਰਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ by Bulandh-Awaaz Jun 30, 2020 0 Comment ਅੰਮ੍ਰਿਤਸਰ, 30 ਜੂਨ (ਰਛਪਾਲ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆ ਗਈਆ ਸਨ। ਇਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਅਜੈਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।