ਜਲੰਧਰ, 22 ਸਤੰਬਰ (ਬੁਲੰਦ ਆਵਾਜ ਬਿਊਰੋ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਨੂੰ ਬੀਤੇ ਕੱਲ੍ਹ ਸਵੇਰ ਤੋਂ ਹੀ ਛਾਤੀ ਵਿਚ ਹਲਕੀ ਦਰਦ ਮਹਿਸੂਸ ਹੋ ਰਹੀ ਸੀ। ਕੱਲ੍ਹ ਸ਼ਾਮੀਂ ਦਰਦ ਤੇਜ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਚੈੱਕਅਪ ਕਰਨ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ। ਗਿਆਨੀ ਰਘਬੀਰ ਸਿੰਘ ਦੇ ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦੇ ਦੌਰੇ ਦਾ ਪਹਿਲਾ ਤੇ ਹਲਕਾ ਅਟੈਕ ਹੋਇਆ ਹੈ।