ਸ੍ਰੀ ਅੰਮ੍ਰਿਤਸਰ ਸਾਹਿਬ, 26 ਜਨਵਰੀ (ਜਤਿੰਦਰ ਸਿੰਘ ਬੇਦੀ, ਸਾਹਿਲ ਸ਼ਰਮਾ) – ਗੁਰਦੁਆਰਾ ਜਨਮ ਸਥਾਨ ਸ੍ਰੀ ਗੁਰੂ ਅਮਰਦਾਸ ਜੀ ਬਾਸਰਕੇ ਗਿੱਲ੍ਹਾਂ ਵਿਖੇ ਤੀਸਰੇ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਬੱਸਾਂ, ਕਾਰ, ਜੀਪਾ, ਟਰੈਕਟਰ-ਟਰਾਲੀਆਂ, ਮੋਟਰ ਸਾਈਕਲਾਂ ਅਤੇ ਸਕੂਟਰਾਂ ‘ਤੇ ਸ਼ਿਰਕਤ ਕੀਤੀ। ਗਿਆਨੀ ਰਛਪਾਲ ਸਿੰਘ ਮੁੱਖ ਗ੍ਰੰਥੀ ਵਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ। ਇਹ ਨਗਰ ਕੀਰਤਨ ਗੁਰਦੁਆਰਾ ਬੀੜ ਸਾਹਿਬ, ਝਬਾਲ, ਸੁਰਸਿੰਘ, ਭਿੱਖੀਵਿੰਡ, ਅਲਗੋਂ ਕੋਠੀ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰੂ ਅਮਰਦਾਸ ਜੀ ਕਾਲੀਆਂ ਸਕੱਤਰਾ ਵਿਖੇ ਪੁੱਜਿਆ। ਨਗਰ ਕੀਰਤਨ ਵਿੱਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਬੱਚਿਆਂ ਨੇ ਵੀ ਸ਼ਿਰਕਤ ਕੀਤੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਵਾਲਿਆਂ ਵਿੱਚ ਬਾਬਾ ਅਮਰੀਕ ਸਿੰਘ ਬਾਸਰਕੇ ਵਾਲੇ, ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਧੱਤਲ ਮੁੱਖ ਸੇਵਾਦਾਰ ਗੁਰਦੁਆਰਾ ਮੱਲ੍ਹਾਂ ਸਾਹਿਬ, ਸ੍ਰੋਮਣੀ ਕਮੇਟੀ ਕਮੇਟੀ ਮੈਂਬਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ, ਸੀਨੀਅਰ ਕਾਂਗਰਸੀ ਆਗੂ ਅਤੇ ਸੈਣ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ, ਸਾਹਿਤਕਾਰ ਮਨਮੋਹਨ ਸਿੰਘ ਬਾਸਰਕੇ ਤੋਂ ਇਲਾਵਾ ਦਿਆਲ ਸਿੰਘ ਸਰਪੰਚ, ਹੀਰਾ ਸਿੰਘ ਆੜਤੀ ਸਾਬਕਾ ਸਰਪੰਚ, ਕੁਲਦੀਪ ਸਿੰਘ ਧੱਤਲ, ਗੁਰਦਿਆਲ ਸਿੰਘ ਪ੍ਰਧਾਨ, ਅਜਮੇਰ ਸਿੰਘ ਬਾਸਰਕੇ, ਪ੍ਰਿੰਸੀਪਲ ਰਾਣਾ ਰਣਜੀਤ ਸਿੰਘ ਬਾਸਰਕੇ, ਹੀਰਾ ਸਿੰਘ ਖੂਹੀ ਵਾਲਾ, ਕਾਬਲ ਸਿੰਘ ਨਿਹੰਗ ਅਤੇ ਨਗਰ ਦੀ ਸਮੁੱਚੀ ਪੰਚਾਇਤ ਅਤੇ ਨਗਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।