28 C
Amritsar
Monday, May 29, 2023

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਥਾਂ ਥਾਂ ਲਗਾਈਆਂ ਗਈਆਂ ਛਬੀਲਾਂ

Must read

ਧਰਮਕੋਟ, 23 ਮਈ (ਅਮਰੀਕ ਸਿੰਘ ਛਾਬੜਾ) – ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਗੁਰਦਵਾਰਾ ਬਾਬਾ ਪੂਰਨ ਸਿੰਘ ਵਿੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਭੇਜ ਸਿੰਘ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਬਾਰੇ ਪਹੁੰਚੀਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਪਹੁੰਚੀਆਂ ਹੋਈਆਂ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਸਿੰਘ ਸਭਾ ਵੱਲੋਂ ਵੀ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਬਾਬਾ ਰਾਮ ਸਿੰਘ ਜੀ ਅਵਤਾਰ ਸਿੰਘ ਪੂਰਨ ਸਿੰਘ ਸੁਖਵਿੰਦਰ ਸਿੰਘ ਰਤਨ ਸਿੰਘ ਅਮਰਜੀਤ ਸਿੰਘ ਗੁਰਮੇਜ ਸਿੰਘ ਤੋਂ ਇਲਾਵਾ ਸੰਗਤਾਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਕੀਤੀ

- Advertisement -spot_img

More articles

- Advertisement -spot_img

Latest article