ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨ ਲਾਇਨ ਕਾਵਿ-ਉਚਾਰਨ ਮੁਕਾਬਲਾ

9

ਅੰਮ੍ਰਿਤਸਰ 19 ਮਈ ਅੰਮ੍ਰਿਤਸਰ ,19 ਮਈ (ਰਛਪਾਲ ਸਿੰਘ)  -ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਯੌਗ ਅਗਾਵਾਈ ਹੇਠ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ ਵੱਖ ਮੁਕਾਬਲੇ ਅਤੇ ਭਾਸਣ ਲੜੀ ਤਹਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ।

Italian Trulli

ਸਮਾਗਮ ਦੀ ਸ਼ੁਰੂਆਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ: ਭੋਮਾ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਦੀ ਹੋਸਲਾ ਅਫਜਾਈ ਕੀਤੀ।ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕਾਲਜ ਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਭਾਸਣ ,ਪੇਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ,ਜਿਸ ਵਿਚ ਵਿਦਿਆਰਥੀਆਂ ਵਲੋ ਵੱਧ ਚੜ੍ਹ ਕੇ ਭਾਗ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਕਈ ਤਰਾ੍ਹ ਦੇ ਪ੍ਰੋਗਰਾਮ ਉਲੀਕੇ ਗਏ ਹਨ,ਜਿੰਨ੍ਹਾਂ ਨੂੰ ਸਮੇ ਸਮੇ ਸਿਰ ਇਕ ਲੜੀ ਤਹਿਤ ਪੇਸ਼ ਕੀਤਾ ਜਾਵੇਗਾ। ਪ੍ਰਿਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਜੀ ਦੀ ਬਾਣੀ ਮਨੁੱਖਤਾ ਭਲਾਈ ਅਤੇ ਵਿਕਾਸ ਦੇ ਸਿਧਾਂਤ ਨਾਲ ਸਬੰਧਤ ਹੈ। ਉਨ੍ਹਾਂ ਦਾ ਸਮੁੱਚੀ ਮਾਨਵਤਾ ਲਈ ਨਿਰਸੁਆਰਥ ਬਲੀਦਾਨ ਮਨੁੱਖ ਨੂੰ ਇਸ ਗੱਲ ਦਾ ਸੰਦੇਸ਼ ਦਿੰਦਾ ਹੈ ਕਿ ਉਹ ਕੇਵਲ ਆਪਣੀ ਨਿੱਜੀ ਜਿੰਦਗੀ ਦੀਆਂ ਜਰੂਰਤਾਂ ਜਾ ਹਿੱਤਾਂ ਤੱਕ ਹੀ ਸੀਮਿਤ ਨਹੀ ਸਗੋਂ ਇਹਨਾਂ ਤੋਂ ਉੱਪਰ ਉਠ ਕੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਆਪਣਾਏ। ਡਾ. ਭੋਮਾ ਨੇ ਕਿਹਾ ਕਿ ਇਹ ਸਿਧਾਂਤ ਮਨੁੱਖ ਵਿੱਚ ਪਿਆਰ ਆਦਰ ਅਤੇ ਸਮਰਪਣ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਵਿਰਾਗ ਦੀ ਭਾਵਨਾ ਪ੍ਰਮਾਤਮਾ ਨਾਲ ਜੋੜਨ ਦਾ ਸੰਦੇਸ਼ ਦਿੰਦੀ ਹੈ।

ਇਸ ਮੌਕੇ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ: ਮਨਜੀਤ ਕੌਰ ਨੇ ਇਸ ਸਮਾਗਮ ਦੇ ਪ੍ਰਬੰਧਕ ਵਜੋ ਭੂਮਿਕਾ ਨਿਭਾਉਦਿਆਂ ਗੁਰੂ ਜੀ ਦੇ ਜੀਵਨ ਅਤੇ ਬਾਣੀ ਸਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਇਸ ਆਨ ਲਾਇਨ ਸਮਾਗਮ ਵਿਚ ਪ੍ਰੋਫੈਸਰ ਰੁਪਿੰਦਰਜੀਤ ਕੌਰ ਅਤੇ ਪ੍ਰੋਫੈਸਰ ਜਤਿੰਦਰ ਕੌਰ ਵੀ ਹਾਜ਼ਰ ਸਨ।