More

    ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਪ੍ਰਤੀਯੋਗਤਾ ਹੋਈ ਸ਼ੁਰੂ

    ਅੰਮ੍ਰਿਤਸਰ 31 ਅਗਸਤ: (ਰਛਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਅੱਜ ਤੋਂ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨਾਂ ਵਿੱਚ ਅੰਮ੍ਰਿਤਸਰ ਜਿਲੇ ਦੇ ਰਾਜ ਭਰ ‘ਚੋਂ ਸਭ ਤੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
    ਜਿਲਾ ਸਿੱਖਿਆ ਅਫਸਰ (ਸੈ.) ਸਤਿੰਦਰਬੀਰ ਸਿੰਘ ਤੇ ਜਿਲਾ ਸਿੱਖਿਆ ਅਫਸਰ (ਐਲੀ.)ਕੰਵਲਜੀਤ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ। 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲਾ ਨੋਡਲ ਅਫਸਰ (ਐਲੀ.)ਮਨਜੀਤ ਸਿੰਘ ਤੇ ਜਿਲਾ ਨੋਡਲ ਅਫਸਰ (ਸੈ.)ਆਦਰਸ਼ ਸ਼ਰਮਾ ਨੇ ਸਾਜ਼ ਵਾਦਨ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img