Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ: ਪੋਸਟਰ ਮੇਕਿੰਗ ਪ੍ਰਤੀਯੋਗਤਾ ਅੱਜ ਤੋਂ

ਅੰਮ੍ਰਿਤਸਰ- 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਕੱਲ੍ਹ 14 ਸਤੰਬਰ ਤੋਂ ਆਰੰਭ ਹੋਵੇਗੀ।ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨ੍ਹਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਇੰਨ੍ਹਾਂ ਮੁਕਾਬਲਿਆਂ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰ ਸਤਿੰਦਰਬੀਰ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਕੰਵਲਜੀਤ ਸਿੰਘ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸੈਕੰਡਰੀ ਕੁਮਾਰੀ ਆਦਰਸ਼ ਸ਼ਰਮਾ ਵੀ ਹਾਜ਼ਰ ਸਨ।

 

Read Previous

ਕਮਿਸ਼ਨਰ ਵੱਲੋਂ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

Read Next

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ 76ਵੀਂ ਵਰ੍ਹੇਗੰਢ ਅੱਜ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ

Leave a Reply

Your email address will not be published. Required fields are marked *