16.8 C
Punjab
Friday, December 2, 2022

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

Must read

ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ। 

ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ। ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ. ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁੱਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ ਸ. ਜੀ.ਐਸ. ਮਜੀਠੀਆ, ਬਿਜਲੀ ਬੋਰਡ ਦੇ ਐਕਸੀਐਨ ਸ. ਗੁਰਮੁੱਖ ਸਿੰਘ, ਸ. ਨਵਜੋਤ ਸਿੰਘ ਐਸ.ਡੀ.ਓ., ਸ. ਭੁਪਿੰਦਰ ਸਿੰਘ ਜੇ.ਈ., ਸ. ਸੁਖਜਿੰਦਰ ਸਿੰਘ ਐਸ.ਡੀ.ਓ. ਆਦਿ ਮੌਜੂਦ ਸਨ।

- Advertisement -spot_img

More articles

- Advertisement -spot_img

Latest article