More

    ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ‘ਚ ਗੰਭੀਰ ਜ਼ਖਮੀ

    ਸ੍ਰੀ ਫਤਿਹਗੜ੍ਹ ਸਾਹਿਬ, 21 ਸਤੰਬਰ (ਬੁਲੰਦ ਆਵਾਜ ਬਿਊਰੋ) – ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਉਹ ਆਪਣੇ ਡਰਾਈਵਰ ਸਮੇਤ ਤਰਨਤਾਰਨ ਲਾਗਿਓਂ ਕਿਸੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤ ਰਹੇ ਸਨ ਕਿ ਅਚਾਨਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਵਲੋਂ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਨ੍ਹਾਂ ਦੀ ਗੱਡੀ ਖੜ੍ਹੇ ਇਕ ਟਿੱਪਰ ਨਾਲ ਟਕਰਾ ਜਾਣ ਤੋਂ ਬਾਅਦ ਪਲਟ ਗਈ। ਗੱਡੀ ਦੇ ਡਰਾਈਵਰ ਵੱਲੋਂ ਸ਼ੀਸ਼ਾ ਤੋੜ ਕੇ ਬਾਹਰ ਨਿਕਲਣ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ । ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹਨ ਅਤੇ ਉਨ੍ਹਾਂ ਦੇ ਡਰਾਇਵਰ ਗੁਰਭੇਜ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img