ਅੰਮ੍ਰਿਤਸਰ, 23 ਮਾਰਚ (ਹਰਪਾਲ ਸਿੰਘ) – ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਦਾ ਆਯੋਜਨ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਅਮਨਦੀਪ ਸਿੰਘ ਜੀ ਦੇਖ ਰੇਖ ਵਿੱਚ ਗੁਰਦੁਆਰਾ ਬੀਬੀ ਕੌਲਾਂ ਜੀ ਕੋਲਸਰ ਸਹਿਬ ਵਿਖੇ ਕੀਤਾ ਗਿਆ।ਜਿਸ ਵਿਚ ਭਾਈ ਅਮਨਦੀਪ ਸਿੰਘ ਜੀ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਨਦੀਪ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੀਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ,ਵੰਡ ਛਕੋ ਨੂੰ ਅਸੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸ਼ੇ ਅਨੁਸਾਰ ਜਿਉਣ ਦੀ ਕੋਸ਼ਿਸ਼ ਕਰੀਏ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਪ੍ਰਭੂ ਕਿਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮਨਦੀਪ ਸਿੰਘ ਨੇ ਦੱਸਿਆ 27 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚੁਪਹਿਰਾ ਜਪ ਤਪ ਸਮਾਗਮ ਹੋਵੇਗਾ। ਜਿਸ ਵਿਚ ਪੰਥ ਪ੍ਰਸਿੱਧ ਸ਼ਖਸੀਅਤਾਂ ਪਹੁੰਚ ਰਹੀਆਂ ਹਨ । ਭਾਈ ਸਾਹਿਬ ਨੇ ਸੰਗਤਾਂ ਨੂੰ ਪ੍ਰਵਾਰਾਂ ਸਮੇਤ ਹਾਜ਼ਰੀਆਂ ਭਰਨ ਲਈ ਕਿਹਾ ।ਇਸ ਮੌਕੇ ਭਾਈ ਅਮਤੇਸ਼ਵਰ ਸਿੰਘ, ਭਾਈ ਰੋਬਿਨ ਸਿੰਘ,ਗੁਰਪ੍ਰੀਤ ਸਿੰਘ ਮੀਡੀਆ ਇੰਚਾਰਜ,ਭਾਈ ਸਿਮਰਨਜੀਤ ਸਿੰਘ, ਜਸਬੀਰ ਸਿੰਘ,ਭਾਈ ਅਵਤਾਰ ਸਿੰਘ, ਭਾਈ ਗੁਰਚਰਨ ਸਿੰਘ ਕਥਾ ਵਾਚਕ ਆਦਿ ਮੌਜੂਦ ਸਨ।