21 C
Amritsar
Friday, March 31, 2023

ਸੰਯੁਕਤ ਕਿਸਾਨ ਮੋਰਚੇ ਦੇ ਹੱਕ ’ਚ ਖੜ੍ਹੀਆਂ 12 ਵਿਰੋਧੀ ਪਾਰਟੀਆਂ

Must read

ਨਵੀਂ ਦਿੱਲੀ, 24 ਮਈ (ਬੁਲੰਦ ਆਵਾਜ ਬਿਊਰੋ)  –ਦੇਸ਼ ਦੀਆਂ 12 ਵਿਰੋਧੀ ਪਾਰਟੀਆਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰ ਕੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਯੂਨੀਅਨਾਂ ਵੱਲੋਂ 26 ਮਈ ਨੂੰ ‘ਕਾਲੇ ਦਿਵਸ’ ਵਜੋਂ ਮਨਾਉਣ ਦੇ ਦਿੱਤੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਬਿਆਨ ’ਤੇ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ.ਦੇਵੇਗੌੜਾ, ਸ਼ਰਦ ਪਵਾਰ, ਮਮਤਾ ਬੈਨਰਜੀ, ਊਧਵ ਠਾਕਰੇ, ਐੱਮ.ਕੇ.ਸਟਾਲਿਨ, ਹੇਮੰਤ ਸੋਰੇਨ, ਫ਼ਾਰੂਕ ਅਬਦੁੱਲਾ, ਅਖਿਲੇਸ਼ ਯਾਦਵ, ਤੇਜਸਵੀ ਯਾਦਵ, ਡੀ.ਰਾਜਾ ਤੇ ਸੀਤਾਰਾਮ ਯੇਚੁਰੀ ਨੇ ਸਹੀ ਪਾਈ ਹੈ। ਸਾਂਝੇ ਬਿਆਨ ਵਿੱਚ ਵਿਰੋਧੀ ਪਾਰਟੀਆਂ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਫੌਰੀ ਰੱਦ ਕਰਨ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫ਼ਸਲਾਂ ਦੀ ਖਰੀਦ ਲਈ ਐੱਮਐੱਸਪੀ ਨਿਰਧਾਰਿਤ ਕੀਤੇ ਜਾਣ ਦੀ ਮੰਗ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀ ਜ਼ਿੱਦ ਛੱਡ ਕੇ ਫੌਰੀ ਸੰਯੁਕਤ ਕਿਸਾਨ ਮੋਰਚੇ ਨਾਲ ਗੱਲਬਾਤ ਮੁੜ ਸ਼ੁਰੂ ਕਰੇ। ਦੱਸਣਾ ਬਣਦਾ ਹੈ ਕਿ 26 ਮਈ ਨੂੰ ਕਿਸਾਨ ਯੂਨੀਅਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਬਰੂਹਾਂ ’ਤੇ ਵਿੱਢੇ ਸੰਘਰਸ਼ ਨੂੰ 6 ਮਹੀਨੇ ਪੂਰੇ ਹੋ ਜਾਣਗੇ ਤੇ ਇਸੇ ਦਿਨ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੇ ਸੱਤ ਸਾਲ ਵੀ ਪੂਰੇ ਹੋ ਰਹੇ ਹਨ। ਮੋਰਚੇ ਵੱਲੋੋਂ ਦਿੱਤੇ ਸੱਦੇ ਤਹਿਤ ਲੋਕ ਆਪੋ ਆਪਣੇ ਘਰਾਂ ਜਦੋਂਕਿ ਕਿਸਾਨ ਆਪਣੇ ਖੇਤੀ ਸੰਦਾਂ ’ਤੇ ਕਾਲੇ ਝੰਡੇ ਲਾਉਣਗੇ। ਪਿੰਡਾਂ ਵਿੱਚ ਧਰਨੇ ਪ੍ਰਦਰਸ਼ਨ ਤੋਂ ਇਲਾਵਾ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ ਜਾਣਗੇ।

- Advertisement -spot_img

More articles

- Advertisement -spot_img

Latest article