28 C
Amritsar
Monday, May 29, 2023

ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਲਦਾਖ਼ ‘ਚ ਸ਼ਹੀਦ ਹੋਏ ਜਵਾਨਾਂ ਨੂੰ ਦਿਤੀ ਸ਼ਰਧਾਂਜਲੀ

Must read

ਅਜਨਾਲਾ, 26 ਜੂਨ ( ਰਛਪਾਲ ਸਿੰਘ ,ਜਤਿੰਦਰ ਬੇਦੀ )- ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਕਰਵਾਏ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਦੌਰਾਨ ਪਿਛਲੇ ਦਿਨੀਂ ਲਦਾਖ਼ ਦੀ ਗਲਵਾਨ ਘਾਟੀ ਵਿਖੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ 20 ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਨੂੰ ਅਸੀਂ ਸਲਾਮ ਕਰਦੇ ਹਾਂ ਅਤੇ ਸਮੂਹ ਪੰਜਾਬ ਵਾਸੀ ਹਮੇਸ਼ਾ ਹੀ ਸ਼ਹੀਦਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਭਾਰਤੀ ਸਰਹੱਦ ‘ਚ ਦਾਖ਼ਲ ਹੋ ਕੇ ਭਾਰਤੀ ਜਵਾਨਾਂ ਨੂੰ ਸ਼ਹੀਦ ਕਰਨਾ ਚੀਨ ਦੀ ਕਾਇਰਤਾ ਦਾ ਪ੍ਰਮਾਣ ਹੈ, ਜਿਸ ਨੂੰ ਕੋਈ ਵੀ ਭਾਰਤੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਸਾਡਾ ਸਭ ਦਾ ਫ਼ਰਜ਼ ਹੈ।

- Advertisement -spot_img

More articles

- Advertisement -spot_img

Latest article