ਹਲਕਾ ਚਮਕੌਰ ਸਾਹਿਬ ਤੋਂ ਅਕਾਲੀ ਦਲ ਦੇ ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ

101

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਬੁਲੰਦ ਆਵਾਜ ਬਿਊਰੋ) – ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਹਰਮੋਹਨ ਸਿੰਘ ਸੰਧੂ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਉਹਨਾਂ ਨੇ ਇਸ ਸਬੰਧੀ ਅਪਣੇ ਫੇਸਬੁੱਕ ਪੇਜ ‘ਤੇ ਪੋਸਟ ਜ਼ਰੀਏ ਜਾਣਕਾਰੀ ਦਿੱਤੀ।ਦੱਸ ਦਈਏ ਕਿ ਪੰਜਾਬ ਵਿਚ ਅਕਾਲੀ ਦਲ-ਬਸਪਾ ਗਠਜੋੜ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਇਆ ਹੈ। ਇਸ ਦੇ ਚਲਦਿਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਚਮਕੌਰ ਸਾਹਿਬ ਤੋਂ ਹੁਣ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਚੋਣ ਲੜੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਚਲਦਿਆਂ ਹਰਮੋਹਨ ਸਿੰਘ ਸੰਧੂ ਕਾਫੀ ਨਰਾਜ਼ ਸਨ, ਇਸ ਲਈ ਉਹਨਾਂ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਾਬਕਾ ਮੰਤਰੀ ਸਤਵੰਤ ਕੌਰ ਸੰਧੂ ਦੇ ਪਰਿਵਾਰ ਵੱਲੋਂ ਅਕਾਲੀ ਦਲ ਤੇ ਬਸਪਾ ਦੇ ਗਠਜੋੜ ਦਾ ਵਿਰੋਧ ਕੀਤਾ ਗਿਆ ਸੀ।

Italian Trulli

ਸ੍ਰੀ ਚਮਕੌਰ ਸਾਹਿਬ  ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਹਰਮੋਹਨ ਸਿੰਘ ਸੰਧੂ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਸਤਵੰਤ ਕੌਰ ਸੰਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਉਹਨਾਂ ਨੇ ਇਸ ਸਬੰਧੀ ਅਪਣੇ ਫੇਸਬੁੱਕ ਪੇਜ ‘ਤੇ ਪੋਸਟ ਜ਼ਰੀਏ ਜਾਣਕਾਰੀ ਦਿੱਤੀ।