ਹਲਕਾ ਪੱਛਮੀ ਆਪ ਆਗੂ ਡਾ. ਜਸਬੀਰ ਸੰਧੂ ਦੀ ਅਗਵਾਈ ਹੇਠ ਹੋਏ 30 ਪਰਿਵਾਰ ‘ਆਪ’ ਚ’ ਸ਼ਾਮਿਲ

118

ਅੰਮ੍ਰਿਤਸਰ, 28 ਜੁਲਾਈ (ਗਗਨ) – ਆਮ ਆਦਮੀ ਪਾਰਟੀ ਹਲਕਾ ਪੱਛਮੀ ਦੇ ਡਾ. ਜਸਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਰੱਖੀ ਗਈ ਜਿਸ ਵਿੱਚ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ ਇਸ ਮੌਕੇ 30 ਪਰਿਵਾਰ ਆਪ ਚ’ ਸ਼ਾਮਿਲ ਹੋਏ ਇਸ ਮੌਕੇ ਡਾ. ਜਸਬੀਰ ਸੰਧੂ ਨੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸ਼ਾਮਿਲ ਹੋ ਰਹੇ ਹਨ।ਉਹਨਾਂ ਕਿਹਾ ਪੰਜਾਬ ਇੱਕ ਨਵੇਂ ਬਦਲਾਅ ਵੱਲ ਵਧ ਰਿਹਾ ਤੇ ਪੰਜਾਬ ਦੇ ਲੋਕਾਂ ਦਾ ਪੂਰਾ ਭਰੋਸਾ ਅਰਵਿੰਦ ਕੇਜਰੀਵਾਲ ਜੀ ਤੇ ਹੈ ਕਿਉਂਕਿ ਦਿੱਲੀ ਵਿੱਚ ਵੀ ਉਨ੍ਹਾਂ ਨੇ ਜੋ ਕਿਹਾ ਉਹ ਕਰਕੇ ਦਿਖਾਇਆ, ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਵਿੱਚ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ। ਓਹਨਾਂ ਦਾਵਾ ਕੀਤਾ ਕਿ 2022 ਵਿੱਚ ਆਪ’ਦੀ ਸਰਕਾਰ ਆਉਣ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ ਅਤੇ ਆਕਸਫੋਰਡ ਯੂਨੀਵਰਸਿਟੀ ਵਾਂਗੂ ਪੜ੍ਹਾਇਆ ਜਾਵੇਗਾ ਅਤੇ ਨੌਕਰੀ ਵੀ ਦਿੱਤੀ ਜਾਵੇਗੀ।ਇਸ ਮੌਕੇ ਹਰਿੰਦਰ ਸਿੰਘ,ਗੁਰਿੰਦਰ ਸਿੰਘ,ਕਰਮਜੀਤ ਜੀ,ਮੈਡਮ ਹਰਮੀਤ ਕੌਰ,ਸੁਭਾਸ਼ ਕੁਮਾਰ, ਹਾਜ਼ਿਰ ਹੋਏ।

Italian Trulli