28 C
Amritsar
Monday, May 29, 2023

ਹੁਸ਼ਿਆਰਪੁਰ ‘ਚ ਨਸ਼ਾ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼, ਮਹਿਲਾ ਸਣੇ ਤਿੰਨ ਕਾਬੂ

Must read

ਹੁਸ਼ਿਆਰਪੁਰ, 20 ਮਈ,(ਬੁਲੰਦ ਆਵਾਜ ਬਿਊਰੋ)  -ਪੁਲਿਸ ਨੇ ਨਸ਼ਾ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਮਹਿਲਾ ਸਣੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 600 ਗ੍ਰਾਮ ਹੈਰੋਇਨ, 580 ਗ੍ਰਾਮ ਅਫੀਮ, 560 ਗ੍ਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਤੇ ਇਕ ਕਾਰ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਕੌਮਾਂਤਰੀ ਬਾਜ਼ਾਰ ’ਚ ਹੈਰੋਇਨ ਦੀ ਕੀਮਤ 8 ਕਰੋੜ ਰੁਪਏ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗÇਲੰਗ ’ਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ।

ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸਆਈ ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ, ਜਿਸ ’ਚ 2 ਨੌਵਜਾਨ ਸਵਾਰ ਸਨ। ਪੁੱਛਗਿੱਛ ਦੌਰਾਨ ਪੁਲਿਸ ਪਾਰਟੀ ਵੱਲੋਂ ਪੁਸ਼ਪਿੰਦਰ ਸਿੰਘ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਕੋਲੋਂ 45 ਗ੍ਰਾਮ ਹੈਰੋਇਨ ਤੇ ਅਮਿਤ ਚੌਧਰੀ ਕੋਲੋਂ 25 ਗ੍ਰਾਮ ਹੈਰੋਇਨ ਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਮਾਮਲਾ ਦਰਜ ਕਰਨ ਉਪਰੰਤ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ। ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਰੇਡ ਦੌਰਾਨ ਜਸਵੀਰ ਸਿੰਘ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

- Advertisement -spot_img

More articles

- Advertisement -spot_img

Latest article