ਸ੍ਰੀ ਆਨੰਦਪੁਰ ਸਾਹਿਬ, 8 ਮਾਰਚ (ਬੁਲੰਦ ਅਵਾਜ਼ ਬਿਊਰੋ) – ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਝਗੜੇ ਦੌਰਾਨ ਇੱਕ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਗਿਆ। ਕਤਲ ਕੀਤੇ ਗਏ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਉਰਫ਼ ਪ੍ਰਿੰਸ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ‘ਤੇ ਨੌਜਵਾਨਾਂ ਨੇ ਨਿਹੰਗ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨਿਹੰਗ ਸਿੰਘ ਹੋਲੇ ਮਹੱਲੇ ’ਤੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਆਇਆ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 7 ਮਹੀਨਿਆਂ ਪਹਿਲਾਂ ਪੰਜਾਬ ਆਇਆ ਸੀ ਅਤੇ ਕੈਨੇਡੀਅਨ ਸੀਟੀਜ਼ਨ ਸੀ।
ਹੋਲਾ ਮਹੱਲਾ ਦੇਖਣ ਗਏ NRI ਨਿਹੰਗ ਸਿੰਘ ਦਾ ਕਤਲ
