ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

151

ਅੰਮ੍ਰਿਤਸਰ, 28 ਜੁਲਾਈ (ਗਗਨ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਦੇ ਸਮੂੰਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਸਟਾਫ਼ ਮੈਂਬਰਜ਼ ਡਾ. ਇੰਦੂ ਸੁਧੀਰ, ਡਾ. ਅਰਵਿੰਦਰ ਕੌਰ, ਸ੍ਰੀਮਤੀ ਅੰਜੂ ਸ਼ਰਮਾ ਅਤੇ ਮਿਸ ਜੋਤਸਨਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ।

Italian Trulli

ਇਸ ਮੌਕੇ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵਰਤਮਾਨ ਸਮੇਂ ’ਚ ਸਾਡੇ ਬਜ਼ੁਰਗਾਂ ਦੁਆਰਾ ਦਿੱਤੇ ਗਏ ਰਸਮ ਰਿਵਾਜਾਂ ਅਤੇ ਸੱਭਿਆਚਾਰ ਦੀ ਤਰਜਮਾਨੀ ਕਰਨਾ ਅੱਜ ਦੀ ਪੀੜੀ ਲਈ ਬਹੁਤ ਜ਼ਰੂਰੀ ਹੈ, ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਇਨ੍ਹਾਂ ਸਭ ਰਸਮਾਂ ਰਿਵਾਜਾਂ ਅਤੇ ਤਿਊਹਾਰਾਂ ਤੋਂ ਦੂਰ ਜਾ ਰਹੀ ਹੈ। ਇਸ ਲਈ ਕਾਲਜ ’ਚ ਸਮੇਂ ਸਮੇਂ ’ਤੇ ਸੱਭਿਆਚਾਰ ਨਾਲ ਸਬੰਧਿਤ ਤਿਉਹਾਰ ਮਨਾਏ ਜਾਂਦੇ ਹਨ, ਤਾਂ ਜੋ ਨਵੀਂ ਪੀੜੀ ਨੂੰ ਇਕ ਸੇਧ ਪ੍ਰਦਾਨ ਕਰਦੇ ਹੋਏ ਆਪਣੇ ਸੱਭਿਆਚਾਰ ਨਾਲ ਜੋੜਿਆ ਜਾ ਸਕੇ।

ਇਸ ਦੌਰਾਨ ਕਾਲਜ ਦੇ ਸਮੂੰਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਲੋਕ ਗੀਤ ਅਤੇ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ’ਚ ਤੀਆਂ ਦਾ ਪੂਰਾ ਵਾਤਾਵਰਣ ਸਿਰਜਦੇ ਹੋਏ ਮਹਿੰਦੀ ਲਗਾਉਣ, ਟੱਪੇ ਗਾਉਣ ਅਤੇ ਕਿੱਕਲੀ ਪਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਾਈਸ ਪਿ੍ਰੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਸਮੇਤ ਪੂਰਾ ਸਟਾਫ਼ ਹਾਜ਼ਰ ਸੀ।