ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

60

ਅੰਮ੍ਰਿਤਸਰ, 22 ਜੂਨ (ਗਗਨ ਅਜੀਤ ਸਿੰਘ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ‐2020 ’ਚ ਲਈ ਗਈ ਬੀ. ਕਾਮ ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ‐ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ।

Italian Trulli

ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਤੋਂ ਇਲਾਵਾ ਮਹਿਕ ਬੇਦੀ ਨੇ 370 ਅੰਕ ਪ੍ਰਾਪਤ ਕਰਕੇ ਤੀਜਾ, ਈਸ਼ਾ ਹਾਂਡਾ ਨੇ 366 ਅੰਕਾਂ ਨਾਲ ਚੌਥਾ, ਹਰਸਿਰਤ ਕੌਰ ਨੇ 362 ਅੰਕਾਂ ਨਾਲ 8ਵਾਂ ਅਤੇ ਅਰੁਜਨ ਗਾਂਧੀ ਅਤੇ ਅਨਮੋਲਦੀਪ ਸਿੰਘ ਸੂਰਯਾ ਨੇ 360 ਅੰਕ ਹਾਸਲ ਕਰਕੇ ’ਵਰਸਿਟੀ ’ਚੋਂ 9ਵਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।