ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਕੀਤੇ ਸ਼ਾਨਦਾਰ ਸਥਾਨ ਕੀਤੇ ਹਾਸਿਲ

160

ਅੰਮ੍ਰਿਤਸਰ 12 ਜੁਲਾਈ (ਗਗਨ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ। ਬੀ. ਸੀ. ਏ. ਸਮੈਸਟਰ ਪਹਿਲਾ ਦੀ ਮੁਸਕਾਨ ਤੇ ਰਵਨੀਤ ਕੌਰ ਨੇ ਕਾਲਜ ’ਚ ਪਹਿਲਾ ਅਤੇ ਰਾਜਦੀਪ ਨੇ ਦੂਜਾ ਸਥਾਨ ਹਾਸਲ ਕਰਕੇ ਮਾਤਾ ਪਿਤਾ, ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਵਿਭਾਗ ਦੇ ਸਟਾਫ਼ ਨੂੰ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਕਾਲਜ ਦੀਆਂ ਹੋਰਨਾਂ ਵਿਦਿਆਰਥਣਾਂ ’ਚ ਸਮੈਸਟਰ ਤੀਜਾ ਦੀ ਕਮਲਦੀਪ ਕੌਰ ਨੇ ਪਹਿਲਾ, ਸਿਮਰਨਪ੍ਰੀਤ ਕੌਰ ਨੇ ਦੂਜਾ, ਸਮੈਸਟਰ ਪੰਜਵਾਂ ਦੀ ਨਵਪ੍ਰੀਤ ਕੌਰ ਨੇ ਪਹਿਲਾ ਤੇ ਨੰਦਿਨੀ ਸੈਨੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Italian Trulli

ਉਨ੍ਹਾਂ ਕਿਹਾ ਕਿ ਬੀ. ਐਸ. ਸੀ. (ਆਈ.ਟੀ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਹਰਸਿਮਰਤ ਕੌਰ ਅਤੇ ਜਸ਼ਨਦੀਪ ਕੌਰ ਨੇ ਕਾਲਜ ’ਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਜਦਕਿ ਸਮੈਸਟਰ ਤੀਜਾ ਦੀਆਂ ਕੋਮਲਪ੍ਰੀਤ ਕੌਰ ਤੇ ਸ਼ਾਇਨਾ ਕੁੰਦਰਾ ਨੇ ਪਹਿਲਾ ਅਤੇ ਦੂਜਾ, ਐਮ. ਐੱਸ. ਸੀ. (ਆਈ. ਟੀ.) ਸਮੈਸਟਰ ਪਹਿਲਾ ਦੀ ਪ੍ਰਤੀਕਸ਼ਾ ਕੁਮਾਰੀ ਅਤੇ ਲਵਲੀ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਅਤੇ ਇਸੇ ਤਰ੍ਹਾਂ ਐਮ. ਐਸ. ਸੀ. (ਆਈ. ਟੀ) ਸਮੈਸਟਰ ਤੀਜਾ ਦੀ ਸ਼ਿਵਾਲੀ ਸ਼ਰਮਾ ਅਤੇ ਕਵਲਜੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਭਵਿੱਖ ’ਚ ਸਮਰਪਣ ਭਾਵ ਨਾਲ ਮਿਹਨਤ ਕਰਦੇ ਹੋਏ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।