ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ. ਐਸ. ਸੀ.(ਇਕਨਾਮਿਕਸ) ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ

247

ਅੰਮ੍ਰਿਤਸਰ, 7 ਜੁਲਾਈ (ਗਗਨ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ. ਐਸ. ਸੀ.(ਇਕਨਾਮਿਕਸ), ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਬੀ. ਐਸ. ਸੀ. (ਇਕਨਾਮਿਕਸ) ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਜੈਸਮੀਨ ਅਤੇ ਮੁਸਕਾਨ ਨੇ ਕਾਲਜ ’ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।

Italian Trulli

ਇਸ ਮੌਕੇ ਕਾਲਜ ਪਿ੍ਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ. ਐਸ. ਸੀ. (ਇਕਨਾਮਿਕਸ) ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਮਨਮੀਤ ਕੌਰ ਅਤੇ ਪਾਇਲ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਸਮੈਸਟਰ 5ਵਾਂ ਦੀਆਂ ਵਿਦਿਆਰਥਣਾਂ ਡੌਲੀ ਨੇ ਪਹਿਲਾ ਅਤੇ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਜੀਵਨ ’ਚ ਹਰ ਚੁਣੌਤੀ ਨੂੰ ਸਵੀਕਾਰਦੇ ਹੋਏ ਸਰਵ-ਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਤਿੰਦਰ ਕੌਰ ਤੇ ਹੋਰ ਹਾਜ਼ਰ ਸਨ।