More

  ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਹਜ਼ਾਰਾਂ ਦਲਿਤ ਆਪਣੇ ਹਿੱਸੇ ਦੀਆਂ ਜ਼ਮੀਨਾਂ ਅਤੇ ਕਰਜ਼ੇ ਸਬੰਧੀ ਮੰਗਾਂ ਨੂੰ ਲੈਕੇ 12 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ

  ਪੰਜਾਬ, 7 ਅਕਤੂਬਰ (ਬਿੱਕਰ ਸਿੰਘ ਹਥੋਆ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਕਮੇਟੀ ਦੀ ਮੀਟਿੰਗ ਅੱਜ ਗਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਜ਼ੋਨਲ ਪ੍ਰਧਾਨ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਦਲਿਤਾਂ ਦੇ ਹਿੱਸੇ ਦੀਆਂ ਪੰਚਾਇਤੀ ਪੱਕੇ ਤੌਰ ਤੇ ਦਲਿਤਾਂ ਨੂੰ ਦੇਣ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਸੀਲਿੰਗ ਐਕਟ ਤੋਂ ਉੱਪਰਲੀ ਜਮੀਨ ਬੇਜਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਵਾਉਣ, ਮਾਈਕ੍ਰੋ ਫਾਇਨਾਂਸ ਕੰਪਨੀਆਂ ਸਮੇਤ ਦਲਿਤਾਂ ਦੇ ਸਾਰੇ ਕਰਜ਼ ਮੁਆਫ਼ ਕਰਕੇ ਸਹਿਕਾਰੀ ਸਭਾਵਾਂ ਵਿੱਚ ਮੈਂਬਰ ਬਣਾ ਕੇ ਸਸਤੇ ਕਰਜ਼ੇ ਦਾ ਪ੍ਰਬੰਧ ਕਰਨ, ਸੰਘਰਸ਼ ਦਰਮਿਆਨ ਦਰਜ ਸਾਰੇ ਪਰਚੇ ਰੱਦ ਕਰਵਾਉਣ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਦੇਣ ਸਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਨੂੰ ਪਿੰਡਾਂ ਵਿਚ ਲਾਗੂ ਕਰਵਾਉਣ ਅਤੇ ਮਨਰੇਗਾ ਤਹਿਤ ਸਾਰਾ ਸਾਲ ਕੰਮ ਦੇਣ ਅਤੇ ਕੀਤੇ ਕੰਮ ਦੇ ਪੈਸੇ ਤੁਰੰਤ ਜਾਰੀ ਕਰਵਾਉਣ ਆਦਿ ਮੰਗਾਂ ਦੇ ਹੱਲ ਲਈ ਸੈਂਕੜੇ ਪਿੰਡਾਂ ਵਿਚੋਂ ਹਜ਼ਾਰਾਂ ਦਲਿਤ ਮਜਦੂਰਾਂ ਨੂੰ ਲੈਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 12 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਹਨਾਂ ਦੀ ਮੋਰਿੰਡਾ ਸ਼ਹਿਰ ਵਿੱਚ ਸਥਿਤ ਰਿਹਾਇਸ਼ ਉੱਪਰ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਕਿਸੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਪਿੰਡਾਂ ਵਿੱਚ ਦਲਿਤਾਂ ਦੀ ਕੁੱਟਮਾਰ ਸਮਾਜਿਕ ਬਾਈਕਾਟ ਵਰਗੀਆਂ ਘਟਨਾਵਾਂ ਆਮ ਵਾਪਰਦੀਆਂ ਰਹਿੰਦੀਆਂ ਹਨ। ਉਨ੍ਹਾਂ ਇਸ ਪ੍ਰੋਗਰਾਮ ਦੀ ਤਿਆਰੀ ਲਈ ਪਿੰਡਾਂ ਵਿੱਚ ਰੈਲੀਆਂ, ਨੁੱਕੜ ਮੀਟਿੰਗਾਂ ਅਤੇ ਕੰਧ ਪੋਸਟਰ ਲਗਾ ਕੇ ਲਾਮਬੰਦੀ ਕਰਨ ਦਾ ਵੀ ਫੈਸਲਾ ਕੀਤਾ। ਇਸ ਮੌਕੇ ਮੀਟਿੰਗ ਵਿੱਚ ਜਸਵੰਤ ਸਿੰਘ ਖੇੜੀ, ਧਰਮਵੀਰ ਹਰੀਗਡ਼੍ਹ, ਧਰਮਪਾਲ ਨੂਰਖੇੜੀਆਂ,ਅਵਤਾਰ ਸਿੰਘ ਬਾਲਦ ਕਲਾਂ, ਜਗਤਾਰ ਸਿੰਘ ਆਦਿ ਹਾਜ਼ਰ ਸਨ

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img