27.9 C
Amritsar
Monday, June 5, 2023

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਈਆ ਬਲਾਕ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

Must read

ਅੰਮ੍ਰਿਤਸਰ 3 ਸਤੰਬਰ (ਰਛਪਾਲ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਮੈਗਾ ਰੋਜਗਾਰ ਮੇਲਿਆਂ ਦੀ ਲੜੀ ਵਿੱਚ ਅੱਜ ਦੂਸਰਾ ਬਲਾਕ ਪੱਧਰੀ ਰੋਜ਼ਗਾਰ ਮੇਲਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਤਰਸਿੱਕਾ ਵਿਖੇ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਣਬੀਰ ਸਿੰਘ ਮੁੱਧਲ ਵੱਲੋਂ ਰੋਜ਼ਗਾਰ ਮੇਲੇ ਦਾ ਦੌਰਾ ਕੀਤਾ ਗਿਆ ਅਤੇ ਭਾਗ ਲੈਣ ਵਾਲੀਆਂ ਕੰਪਨੀਆਂ ਅਤੇ ਪ੍ਰਾਰਥੀਆਂ ਨਾਲ ਵਾਰਤਾਲਾਪ ਕੀਤੀ ।ਉਨਾਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 8 ਕੰਪਨੀਆਂ ਵੱਲੋਂ ਸਿਰਕਤ ਕੀਤੀ ਗਈ ਅਤੇ 206 ਪ੍ਰਾਰਥੀਆਂ ਦੀ ਵੱਖ-ਵੱਖ ਅਸਾਮੀਆਂ ਲਈ ਮੌਕੇ ਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।ਰੋਜ਼ਗਾਰ ਮੇਲੇ ਸਬੰਧੀ ਪ੍ਰਾਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਿਆ ਗਿਆ ਅਤੇ ਲਗਭਗ 300 ਨੌਜ਼ਵਾਨਾਂ ਵੱਲੋਂ ਰੋਜ਼ਗਾਰ ਮੇਲੇ ਵਿੱਚ ਭਾਗ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਆਏ ਹੋਏ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਾਰਤਾਲਾਪ ਕੀਤੀ ਅਤੇ ਵੱਧ ਤੋਂ ਵੱਧ ਨੌਜ਼ਵਾਨਾਂ ਦੀ ਚੋਣ ਕਰਨ ਲਈ ਉਤਸਾਹਿਤ ਕੀਤਾ।ਇਸ ਤੋਂ ਇਲਾਵਾ ਉਨਾਂ ਵੱਲੋਂ ਆਏ ਹੋਏ ਪ੍ਰਾਰਥੀਆਂ ਨੂੰ ਕਿਹਾ ਕਿ ਉਹ ਪੂਰੇ ਵਿਸ਼ਵਾਸ ਨਾਲ ਇੰਟਰਵਿਊ ਦੇਣ ਅਤੇ ਰੋਜ਼ਗਾਰ ਦੇ ਸੁਨਿਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਲੜੀ ਦੌਰਾਨ ਅਗਲਾ ਬਲਾਕ ਪੱਧਰੀ ਰੋਜ਼ਗਾਰ ਮੇਲਾ 4 ਸਤੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਹਰਛਾ ਛੀਨਾ ਵਿਖੇ ਲਗਾਇਆ ਜਾਵੇਗਾ।ਇਸ ਤਰਾਂ ਇਹ ਰੋਜ਼ਗਾਰ ਮੇਲੇ ਅੰਮ੍ਰਿਤਸਰ ਜਿਲੇ ਦੇ 09 ਬਲਾਕਾਂ ਵਿੱਚ 14 ਸਤੰਬਰ ਤੱਕ ਲਗਾਏ ਜਾਣਗੇ। ਰੋਜ਼ਗਾਰ ਅਫ਼ਸਰ ਸ੍ਰੀ ਵਿਕਰਮਜੀਤ ਨੇ ਦੱਸਿਆ ਕਿ ਸਾਰੇ ਬਲਾਕ ਪੱਧਰੀ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਗਾਏ ਜਾ ਰਹੇ ਹਨ।

- Advertisement -spot_img

More articles

- Advertisement -spot_img

Latest article