ਜ਼ਿਲ੍ਹਾ ਸਿੱਖਿਆ ਅਫਸਰ ਐਲੀ: ਵਲੋਂ ਜ਼ਿਲ਼੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ

17

ਅੰਮ੍ਰਿਤਸਰ, 6 ਜੂਨ (ਰਛਪਾਲ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੁਲਾਂ ਨੂੰ ਬਿਹਤਰੀਨ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਨੇਪਰੇ ਚਾੜਨ ਅਤੇ ਸਰਕਾਰੀ ਸਕੂਲਾਂ ਵਿੱਚ ਚਲ ਰਹੇ ਸਿਵਿਲ ਵਰਕਸ ਮੱਦ ਤਹਿਤ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਲਈ ਅੱਜ ਛੁੱਟੀ ਵਾਲੇ ਦਿਨ ਸੁਸ਼ੀਲ ਕੁਮਾਰ ਤੁੱਲੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਵੱਖ ਵੱਖ ਸਕੁਲ਼ਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਤੇ ਸਕੂਲਾਂ ਅੰਦਰ ਚਲ ਰਹੇ ਕੰਮਾਂ ਤੇ ਸੰਤੁਸ਼ਟੀ ਜਾਹਰ ਕੀਤੀ। ਇਸ ਸਮੇਂ ਉਨ੍ਹਾਂ ਵਲੋਂ ਸਰਹੱਦੀ ਸਰਕਾਰੀ ਸਕੂਲ ਬੱਲੜਵਾਲ, ਖਾਨਵਾਲ, ਸਾਰੰਗਦੇਵ ਦੇ ਨਾਲ ਨਾਲ ਸ.ਐ.ਸਕੂਲ ਕਰਮਪੁਰਾ, ਸ.ਐ.ਸ. ਗੁੰਮਟਾਲਾ ਦਾ ਦੌਰਾ ਕੀਤਾ ਗਿਆ ਤੇ ਸਕੂਲ ਪੱਧਰ ਤੇ ਚਲ ਰਹੇ ਕੰਮਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿਤੇ।

Italian Trulli

ਇਸ ਸਮੇਂ ਬੋਲਦਿਆਂ ਡੀ.ਈ.ਓ. ਸੁਸ਼ੀਲ ਕੁਮਾਰ ਤੁੱਲੀ ਨੇ ਕਿਹਾ ਕਿ ਸਰਕਾਰੀ ਸਕੂਲ ਇਸ ਸਮੇਂ ਆਪਣੀ ਬਿਹਤਰੀਨ ਕਾਰਗੁਜਾਰੀ ਸਦਕਾ ਲੋਕਾਂ ਵਿੱਚ ਹਰਮਨਪਿਆਰੇ ਹੋ ਗਏ ਹਨ। ਸਰਕਾਰੀ ਸਕੂਲ ਅਧਿਆਪਕ ਸਵੈ ਇੱਛਾ ਨਾਲ ਨਾ ਸਿਰਫ ਵਿਦਿਆਰਥੀਆਂ ਦੇ ਸਮਰ ਕੈਂਪ ਲਗਾ ਰਹੇ ਹਨ ਸਗੋਂ ਛੁੱਟੀਆਂ ਦੌਰਾਨ ਵੀ ਆਪਣੇ ਸਕੂਲਾਂ ਦੀ ਨੁਹਾਰ ਬਦਲਣ ਲਈ ਯਤਨਸ਼ੀਲ ਹਨ ਅਤੇ ਉਨ੍ਹਾਂ ਵਲੋਂ ਕੀਤੇ ਅਣਥੱਕ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਕਾਰਨ ਹੀ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਜਿਕਰਯੋਗ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇ ਉਨ੍ਹਾਂ ਨਾਲ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ, ਗੁਰਦੇਵ ਸਿੰਘ ਬੀ.ਈ.ਈ.ਓ., ਵਿਨੋਦ ਕਾਲੀਆ ਬੀ ਐਨ ਓ ਅੰਮ੍ਰਿਤਸਰ-4 ਰਜਿੰਦਰ ਸਿੰਘ ਏ.ਸੀ., ਮੁਨੀਸ਼ ਕੁਮਾਰ ਸਹਾਇਕ ਕੋਆਰਡੀਨੇਟਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਜਸਕਰਨ ਸਿੰਘ ਜ਼ਿਲ੍ਹਾ ਐਮ.ਆਈ.ਐਸ. ਕੋਆਰਡੀਨੇਟਰ, ਗੁਰਜੰਟ ਸਿੰਘ ਸੀ.ਐਚ.ਟੀ. ਨਵਜੋਤ ਸਿੰਘ ਲਾਡਾ ਮਾਕੋਵਾਲ, ਕੰਵਲਜੀਤ ਸਿੰਘ ਰੋਖੇ ਹਾਜਰ ਸਨ।