More

  ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਿੱਖਿਆ ਨੀਤੀਆਂ ਨੂੰ ਲੈ ਕੇ ਬਲਾਕ ਪੱਧਰੀ ਅਧਿਕਾਰੀਆ ਨਾਲ ਵੈਬੀਨਾਰ ਮੀਟਿੰਗ

  ਅਧਿਆਪਕ ਪੰਜਾਬ ਤੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਧਰਾਤਲ ਪੱਧਰ ਤੇ ਕੰਮ ਕਰਨ – ਸੁਸੀਲ ਕੁਮਾਰ ਤੁੱਲੀ

  ਅੰਮ੍ਰਿਤਸਰ, 11 ਜੁਲਾਈ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਗਈਆਂ ਮੁਢਲੀਆਂ ਸਹੂਲਤਾਂ ਕਾਰਨ ਦੇਸ਼ ਵਿੱਚੋਂ ਪੰਜਾਬ ਰਾਜ ਨੇ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਿਛਲੇ ਕੁਝ ਸਮੇਂ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਏ ਉਚੇਰੇ ਵਾਧੇ ਨੇ ਦੇਸ਼ ਵਾਸੀਆਂ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਸਿੱਖਿਆ ਨੀਤੀਆਂ ਨੂੰ ਲੈ ਕੇ ਬਲਾਕ ਤੇ ਜ਼ਿਲ੍ਹਾ ਪੱਧਰੀ ਸਿੱਖਿਆ ਅਧਿਕਾਰੀਆ ਦੀ ਆਨਲਾਈਨ ਮੀਟਿੰਗ ਦੌਰਾਨ ਕੀਤਾ ਗਿਆ। ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਹਿੱਤ ਵਿੱਚ ਸ਼ੁਰੂ ਕੀਤੀਆਂ ਸਿੱਖਿਆ ਨੀਤੀਆਂ ਅਤੇ ਕੋਵਿਡ-19 ਲਾਕਡਾਊਨ ਦੌਰਾਨ ਵਿਭਗਾ ਵਲੋਂ ਚਲਾਈਆਂ ਜਾ ਰਹੀਆਂ ਸਿੱਖਣ ਸਿਖਾਉਣ ਦੀ ਪ੍ਰੀਕ੍ਰਿਆਵਾਂ ਦੀ ਸਮੀਖਿਆ ਲਈ ਜ਼ਿਲ਼੍ਹਾ ਤੇ ਬਲਾਕ ਪੱਧਰੀ ਸਿੱਖਿਆ ਅਧਿਕਾਰੀਆਂ ਦੀ ਜ਼ਿਲ਼੍ਹਾ ਪੱਧਰੀ ਆਨਲਾਈਨ ਮੀਟਿੰਗ ਵਿੱਚ ਵਿਸੇਸ਼ ਤੌਰ ਤੇ ਪੁੱਜੇ ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ ਵਲੋਂ ਸਿੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿੀਧੀਆਂ ਦੀ ਸਮੀਖਿਆ ਕਰਦਿਆਂ ਵਿਭਾਗੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿਤਾ।

  ਮੀਟਿੰਗ ਦੌਰਾਨ ਜ਼ਿਲ਼੍ਹੇ ਦੇ ਸਮਾਰਟ ਸਕੂਲ, ਕੁਆਲਿਟੀ ਅੇਜੂਕੇਸ਼ਨ, ਸਮਾਰਟ ਖੇਡ ਮੈਦਾਨ, ਪੰਜਾਬ ਪ੍ਰਾਪਤੀ ਸਰਵੇਖਣ ਤੇ ਨੈਸ਼ਨਲ ਪ੍ਰਾਪਤੀ ਸਰਵੇਖਣ ਸੰਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਸਮੇਂ ਸ਼੍ਰੀ ਤੁੱਲੀ ਨੇ ਸਮੂਹ ਅਧਿਆਪਕਾਂ ਨੂੰ ਪੰਜਾਬ ਤੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਧਰਾਤਲ ਪੱਧਰ ਤੇ ਕੰਮ ਕਰਨ ਦੀ ਅਪੀਲ ਕੀਤੀ। ਇਸ ਸਮੇਂ ਸ਼੍ਰੀਮਤੀ ਰੇਖਾ ਮਹਾਜਨ ਉੱਪ ਜ਼ਿਲ਼੍ਹਾ ਸਿੱਖਿਆ ਅਫਸ਼ਰ, ਸ਼੍ਰੀਮਤੀ ਮਨਪ੍ਰੀਤ ਕੌਰ ਜ਼ਿਲ਼੍ਹਾ ਕੋਆਰਡੀਨੇਟਰ ਪੀ.ਪੀ.ਪੀ.ਪੀ., ਗੁਰਦੇਵ ਸਿੰਘ ਅਜਨਾਲਾ, ਸਰਬਜੀਤ ਕੌਰ ਰਈਆ, ਰਵਿੰਦਰਜੀਤ ਕੌਰ ਅੰਮ੍ਰਿਤਸਰ, ਯਸ਼ਪਾਲ ਵੇਰਕਾ ਬਲਕਾਰ ਸਿੰਘ ਸਫਰੀ (ਸਾਰੇ ਬੀ.ਈ.ਈ.ਓ.) ਪਰਮਿੰਦਰ ਸਿੰਘ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਏ.ਸੀ.ਐਮ., ਮੁਨੀਸ਼ ਕੁਮਾਰ, ਸਰਬਜੀਤ ਸਿੰਘ, ਪੰਕਜ ਸਿਆਲ (ਸਹਾਇਕ ਕੋਆਰਡੀਨੇਟਰ) ਗੁਰਜੰਟ ਸਿੰਘ, ਮਨਜੀਤ ਸਿੰਘ ਔਲਖ (ਸੀ.ਐਚ.ਟੀ.) ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img