More

  ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਕੀਤਾ ਗਿਆ ਪ੍ਰੀਖਿਆ ਕੇਂਦਰਾਂ ਦਾ ਮੁਆਇਨਾ

  85 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਪ੍ਰਵੇਸ਼ ਪ੍ਰੀਖਿਆ ਵਿੱਚ ਹਿੱਸਾ

  ਅੰਮ੍ਰਿਤਸਰ, 3 ਅਕਤੂਬਰ (ਗਗਨ) – ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਅੰਦਰ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਾਖਲੇ ਲਈ ਅੱਜ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ। ਜ਼ਿਲ਼੍ਹਾ ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੁਲ ਲਈ ਅੱਜ 85 ਵਿਦਿਆਰਥੀਆਂ ਨੇ ਪ੍ਰਵੇਸ਼ ਪ੍ਰੀਖਿਆ ਵਿੱਚ ਹਿੱਸਾ ਲਿਆ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਰੈਜੀਡੈਂਸੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟ ਅੰਮ੍ਰਿਤਸਰ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਵਿੱਚ ਦਾਖਲ ਹੋਣ ਦੇ ਇੱਛੁੱਕ ਵਿਦਿਆਰਥੀਆਂ ਦੀ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ ਜਿਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਬਣਾਏ ਗਏ ਕੇਂਦਰ ਦਾ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਨੇ ਮੁਆਇਨਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਆਯੋਜਿਤ ਪ੍ਰਵੇਸ਼ ਪ੍ਰੀਖਿਆ ਲਈ ਜ਼ਿਲ਼੍ਹੇ ਦੇ ਕੁੱਲ 176 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਦੀਆਂ ਵੱਖ ਵੱਖ ਜਮਾਤਾਂ ਲਈ ਅਪਲਾਈ ਕੀਤਾ ਸੀ ਜਿੰਨਾਂ ਨੂੰ ਬੋਰਡ ਵਲੋਂ ਰੋਲ ਨੰਬਰ ਭੇਜ ਦਿਤੇ ਗਏ ਸਨ।

  ਅੱਜ ਹੋਈ ਪ੍ਰੀਖਿਆ ਵਿੱਚ ਸਿਰਫ 85 ਵਿਦਿਆਰਥੀ ਹੀ ਹਾਜਰ ਹੋਏ ਜਦਕਿ 91 ਵਿਦਿਆਰਥੀਆਂ ਨੇ ਪ੍ਰੀਖਿਆ ਕੇਂਦਰ ਤੋਂ ਦੂਰੀ ਬਣਾਈ ਰੱਖੀ ਜਿਸ ਨਾਲ ਹਾਜਰ ਵਿਦਿਆਰਥੀਆਂ ਦੀ ਹਾਜਰੀ 48.29 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਪ੍ਰਵੇਸ਼ ਪ੍ਰੀਖਿਆ ਸ਼ਾਂਤਮਈ ਮਾਹੌਲ ਵਿੱਚ ਸੰਪਨ ਹੋ ਗਈ ਅਤੇ ਕੇਂਦਰ ਵਿਚੋਂ ਕੋਈ ਵੀ ਇਤਤਾਜਯੋਗ ਸਮੱਗਰੀ ਜਾਂ ਨਕਲ ਕੇਸ ਸਾਹਮਣੇ ਨਹੀਂ ਆਇਆ। ਇਸ ਸਮੇਂ ਉਨ੍ਹਾਂ ਨਾਲ ਹਰਭਗਵੰਤ ਸਿੰਘ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ, ਨਰਿੰਦਰ ਸਿੰਘ ਜ਼ਿਲ਼੍ਹਾ ਮੈਂਟਰ ਕੋਆਰਡੀਨੇਟਰ, ਪ੍ਰਿੰਸੀਪਲ ਨਵਦੀਪ ਗਿੱਲ,ਦਵਿੰਦਰ ਕੁਮਾਰ ਮੰਗੋਤਰਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ, ਅਮਨਪ੍ਰੀਤ ਸਿੰਘ ਥਿੰਦ ਬਲਾਕ ਮੈਂਟਰ ਖੇਡਾਂ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img