18 C
Amritsar
Wednesday, March 22, 2023

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਪ੍ਰੋਗਰਾਮ ਨਵੀਂਆਂ ਪੈੜਾਂ ਅੱਜ ਦੂਰਦਰਸ਼ਨ ਤੋਂ ਹੋਵੇਗਾ ਪ੍ਰਸਾਰਿਤ

Must read

ਅੰਮ੍ਰਿਤਸਰ , 22 ਮਈ (ਰਛਪਾਲ ਸਿੰਘ)  -ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ ਏ ਐੱਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਦੀ ਬਦਲੀ ਨੁਹਾਰ ਅਤੇ ਵਿਦਿਆਰਥੀ ਹਿੱਤ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਨੇ ਮਾਪਿਆਂ ਦਾ ਵਿਸ਼ਵਾਸ ਮੁੜ ਸਰਕਾਰੀ ਸਕੂਲਾਂ ਚ ਬਹਾਲ ਕੀਤਾ ਹੈ । ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਚਲਾਈਆਂ ਜਾ ਰਹੀਆਂ ਵਿਭਾਗੀ ਗਤੀਵਿਧੀਆਂ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਦੂਰਦਰਸ਼ਨ ਡੀ ਡੀ ਪੰਜਾਬੀ ਤੇ ਹਰ ਸ਼ਨੀਵਾਰ ਤੇ ਐਤਵਾਰ ਪ੍ਰੋਗਰਾਮ ਨਵੀਂਆਂ ਪੈੜਾਂ ਪ੍ਰਸਾਰਿਤ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਸੂਬਾਈ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਸਮੂਹ ਸਰਕਾਰੀ ਮਿਡਲ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ।ਡੀਡੀ ਪੰਜਾਬੀ ਤੇ ਵਿਭਾਗ ਦੇ ਚੱਲ ਰਹੇ ਪ੍ਰੋਗਰਾਮ ਨਵੀਂਆਂ ਪੈੜਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਦਰਸਾਉਂਦਾ ਪ੍ਰੋਗਰਾਮ ਅੱਜ ਦੁਪਹਿਰ 3.30 ਤੋਂ 4 ਵਜੇ ਤੱਕ ਪ੍ਰਸਾਰਤ ਕੀਤਾ ਜਾਵੇਗਾ । ਜਿਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰਾਮਤੀਰਥ, ਝੰਜੋਟੀ, ਤੋਲਾਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਤੇ ਅਬਦਾਲ ਦੀ ਸਕੂਲਾਂ ਵਿੱਚ ਹੋਈਆਂ ਤਬਦੀਲੀਆਂ ਅਤੇ ਜ਼ਿਕਰਯੋਗ ਪ੍ਰਾਪਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ, ਰਾਜਦੀਪ ਸਿੰਘ ਸਟੈਨੋ ਤੇ ਹੋਰ ਹਾਜ਼ਰ ਸਨ।

- Advertisement -spot_img

More articles

- Advertisement -spot_img

Latest article